Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 12:51 pm

+91 90915 01313 , +91 90916 01313

punjabbanni@gmail.com
punjabbani@yahoo.com

ਰਾਜਪੁਰਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਹੈਲਥ ਕੈਂਪ ਆਯੋਜਿਤ

ਰਾਜਪੁਰਾ ਵਿੱਚ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਹੈਲਥ ਕੈਂਪ ਆਯੋਜਿਤ

ਰਾਜਪੁਰਾ/ ਪਟਿਆਲਾ ,12 ਫ਼ਰਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਚਲਾਏ ਜਾ ਰਹੇ “ਸਾਡੇ ਬਜ਼ੁਰਗ ਸਾਡਾ ਮਾਣ” ਅਭਿਆਨ ਤਹਿਤ ਲਗਾਏ ਗਏ ਵਿਸ਼ੇਸ਼ ਹੈਲਥ ਅਤੇ ਮੈਡੀਕਲ ਕੈਂਪ ਵਿੱਚ ਰਾਜਪੁਰਾ ਦੇ ਵਿਧਾਇਕ ਸ੍ਰੀਮਤੀ ਨੀਨਾ ਮਿੱਤਲ ਨੇ  ਏ.ਪੀ. ਜੈਨ ਸਿਵਲ ਹਸਪਤਾਲ, ਰਾਜਪੁਰਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਬਜ਼ੁਰਗਾਂ ਦੀ ਸਿਹਤ ਅਤੇ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੇ ਕੈਂਪਾਂ ਰਾਹੀਂ ਉਨ੍ਹਾਂ ਨੂੰ ਮੁਫ਼ਤ ਅਤੇ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਨ੍ਹਾਂ ਦੀ ਸੇਵਾ ਕਰਨਾ ਸਾਡਾ ਫਰਜ਼ ਹੈ।

ਕੈਂਪ ਦੌਰਾਨ ਡਾਕਟਰਾਂ ਦੀ ਟੀਮ ਵੱਲੋਂ ਬਜ਼ੁਰਗਾਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਵੱਡੀ ਗਿਣਤੀ ਵਿੱਚ ਬਜ਼ੁਰਗਾਂ ਨੇ ਕੈਂਪ ਦਾ ਲਾਭ ਉਠਾਇਆ।

ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀ, ਸਮਾਜਿਕ ਸੁਰੱਖਿਆ ਵਿਭਾਗ ਦੇ ਪ੍ਰਤੀਨਿਧੀ ਅਤੇ ਸਥਾਨਕ ਆਗੂ ਵੀ ਮੌਜੂਦ ਸਨ। ਵਿਧਾਇਕ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਲੋਕ-ਹਿਤੈਸ਼ੀ ਪ੍ਰੋਗਰਾਮ ਜਾਰੀ ਰੱਖੇ ਜਾਣ।

Scroll to Top