ਰਾਜ ਸਭਾ ‘ਚ ਵਿਦਾਇਗੀ ਮੌਕੇ ਪ੍ਰਧਾਨ ਮੰਤਰੀ ਮੋਦੀ ਦਾ ਸੰਦੇਸ਼, ਸਿਆਸਤ ‘ਚ ਕਦੇ ਪੂਰਨ ਵਿਰਾਮ ਨਹੀਂ ਹੁੰਦਾ

ਨਵੀਂ ਦਿੱਲੀ, 18 ਮਾਰਚ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜ ਸਭਾ ਵਿੱਚ ਸੇਵਾਮੁਕਤ ਹੋ ਰਹੇ ਮੈਂਬਰਾਂ ਨੂੰ ਵਿਦਾਇਗੀ ਦਿੰਦਿਆਂ ਉਨ੍ਹਾਂ ਦੇ ਯੋਗਦਾਨ ਦੀ ਖੁੱਲ੍ਹ ਕੇ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਜਨ ਜੀਵਨ ਵਿੱਚ ਤਜ਼ਰਬਾ ਕਦੇ ਵਿਅਰਥ ਨਹੀਂ ਜਾਂਦਾ। ਉਨਾ ਸੰਬੋਧਨ ਕਰਦਿਆਂ ਕਿਹਾ ਕਿ ਸਿਆਸਤ ਵਿਚ ਕਦੇ ਵੀ ਪੂਰਨ ਵਿਰਾਮ ਨਹੀ ਹੁੰਦਾ।

ਜਾਣਕਾਰੀ ਦੇ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸੀਨੀਅਰ ਆਗੂਆਂ ਤੋਂ ਸੰਸਦੀ ਕਾਰਜਸ਼ੈਲੀ ਅਤੇ ਅਨੁਭਵ ਸਿੱਖਣ, ਕਿਉਂਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਵੱਡਾ ਹਿੱਸਾ ਸਦਨ ਦੀ ਸੇਵਾ ਵਿੱਚ ਬਿਤਾਇਆ ਹੈ।
ਵਿਦਾਇਗੀ ਭਾਸ਼ਣ ਦੌਰਾਨ ਪ੍ਰਧਾਨ ਮੰਤਰੀ ਨੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ ਦੇ ਹਾਸਿਆਤਮਕ ਅੰਦਾਜ਼ ਦਾ ਵੀ ਖ਼ਾਸ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਸਦਨ ਵਿੱਚ ਹਾਸੇ-ਮਜ਼ਾਕ ਦੀ ਘਾਟ ਮਹਿਸੂਸ ਹੁੰਦੀ ਹੈ, ਪਰ ਅਠਾਵਲੇ ਆਪਣੇ ਵਿਲੱਖਣ ਅੰਦਾਜ਼ ਨਾਲ ਹਮੇਸ਼ਾਂ ਚਰਚਾ ਵਿੱਚ ਰਹਿੰਦੇ ਹਨ ਅਤੇ ਅੱਗੇ ਵੀ ਲੋਕਾਂ ਨਾਲ ਜੁੜੇ ਰਹਿਣਗੇ।

Scroll to Top