ਰਾਮ ਮੰਦਰ ਟਰੱਸਟ ਦੇ ਜਲਰਲ ਸਕੱਤਰ ਚੰਪਤ ਰਾਏ ਨੇ ਦਿੱਤਾ ਅਸਤੀਫਾ

ਅਯੋਧਿਆ, 26 ਜੂਨ 2026 : ਰਾਮ ਮੰਦਿਰ ਮਾਮਲੇ ਵਿਚ ਅੱਜ ਇਕ ਨਵਾ ਮੋਡ ਆ ਗਿਆ ਹੈ। ਹੁਣ ਉਥੇ ਦੇ ਟਰੱਸਟ ਦੇ ਜਨਰਲ ਸਕੱਤਰ ਚੰਪਤ ਰਾਏ ਅਤੇ ਟਰੱਸਟੀ ਡਾ. ਅਨਿਲ ਮਿਸ਼ਰਾ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਜਾਣਕਾਰੀ ਅਨੁਸਾਰ ਰਾਮ ਮੰਦਰ ਦੇ ਚੜ੍ਹਾਵੇ ਨਾਲ ਜੁੜੇ ਕਥਿਤ ਗਬਨ ਮਾਮਲੇ ਵਿੱਚ ਐਫਆਈਆਰ ਦਰਜ ਹੋਣ ਮਗਰੋਂ ਇਹ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਨੇ ਜਾਂਚ ਦੀ ਨਿਰਪੱਖਤਾ ਨੂੰ ਬਰਕਰਾਰ ਰੱਖਣ ਅਤੇ ਜਾਂਚ ਪ੍ਰਕਿਰਿਆ ‘ਤੇ ਕਿਸੇ ਤਰ੍ਹਾਂ ਦਾ ਪ੍ਰਭਾਵ ਨਾ ਪਵੇ, ਇਸ ਲਈ ਇਹ ਫ਼ੈਸਲਾ ਲਿਆ ਹੈ।

ਇਸ ਮਾਮਲੇ ਸਬੰਧੀ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਦੇ ਉੱਤਰਾਧਿਕਾਰੀ ਮਹੰਤ ਕਮਲਨਯਨ ਦਾਸ ਨੇ ਕਿਹਾ ਕਿ ਉਨ੍ਹਾਂ ਨੂੰ ਅਸਤੀਫ਼ਿਆਂ ਬਾਰੇ ਅਧਿਕਾਰਕ ਤੌਰ ‘ਤੇ ਕੋਈ ਜਾਣਕਾਰੀ ਨਹੀਂ ਮਿਲੀ। ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸਬੰਧਤ ਅਧਿਕਾਰੀ ਇਸ ਦੀ ਕਾਰਵਾਈ ਕਰ ਰਹੇ ਹਨ।

Scroll to Top