ਨਵੀਂ ਦਿੱਲੀ, 4 ਦਸੰਬਰ : ਸੁਪਰੀਮ ਕੋਰਟ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਵਿਰੁੱਧ 2022 ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਭਾਰਤੀ ਫੌਜ ਬਾਰੇ ਕੀਤੀਆਂ ਕਥਿਤ ਟਿੱਪਣੀਆਂ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਲੱਗੀ ਅੰਤਰਿਮ ਰੋਕ ਨੂੰ ਅਗਲੇ ਸਾਲ 22 ਅਪਰੈਲ ਤੱਕ ਵਧਾ ਦਿੱਤਾ ਹੈ।
ਜਿਕਰਯੋਗ ਹੈ ਕਿ ਇਲਾਹਾਬਾਦ ਹਾਈ ਕੋਰਟ ਦੇ 29 ਮਈ ਵਾਲੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਗਾਂਧੀ ਦੀ ਪਟੀਸ਼ਨ ’ਤੇ ਸੁਣਵਾਈ ਕਰ ਰਹੀ ਹੈ। ਹਾਈ ਕੋਰਟ ਨੇ ਆਪਣੇ ਹੁਕਮ ਵਿਚ ਰਾਹੁਲ ਗਾਂਧੀ ਦੀ ਉਸ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ ਜਿਸ ਵਿਚ ਉਨ੍ਹਾਂ ਨੇ ਹੇਠਲੀ ਅਦਾਲਤ ਵੱਲੋਂ ਜਾਰੀ ਸੰਮਨ ਨੂੰ ਚੁਣੌਤੀ ਦਿੱਤੀ ਸੀ।
ਜਸਟਿਸ ਐੱਮ.ਐੱਮ. ਸੁੰਦਰੇਸ਼ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਡਿਵਿਜ਼ਨ ਬੈਂਚ ਨੇ ਰਾਹੁਲ ਗਾਂਧੀ ਦੀ ਅਪੀਲ ਨੂੰ ਮਨਜ਼ੂਰੀ ਦਿੰਦਿਆਂ ਕਿਹਾ ਕਿ ਅਦਾਲਤ ਇਸ ਮਾਮਲੇ ਦੀ ਵਿਸਥਾਰ ਨਾਲ ਸੁਣਵਾਈ ਕਰੇਗੀ।