ਪਟਿਆਲਾ, 19 ਮਈ — ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫਸਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਦੀ ਨਵੀਂ ਚੁਣੀ ਗਈ ਕਾਰਜਕਾਰਨੀ ਵੱਲੋਂ ਅੱਜ ਵਾਈਸ ਚਾਂਸਲਰ ਪ੍ਰੋਫੈਸਰ ਜਗਦੀਪ ਸਿੰਘ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ ਗਈ।
ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਰਾਜਿੰਦਰ ਕੁਮਾਰ ਰੋਹਿਲਾ ਨੇ ਦੱਸਿਆ ਕਿ ਸੰਸਥਾ ਦੇ ਇਤਿਹਾਸ ਵਿੱਚ ਪਹਿਲੀ ਵਾਰ ਬੈਲੇਟ ਪੇਪਰ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਇਸ ਨਵੀਂ ਕਾਰਜਕਾਰਨੀ ਦੀ ਚੋਣ ਕੀਤੀ ਗਈ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦੱਸਿਆ ਕਿ ਲਗਭਗ 350 ਮੈਂਬਰਾਂ ਵਾਲੀ ਇਸ ਐਸੋਸੀਏਸ਼ਨ ਵੱਲੋਂ ਹਰ ਮਹੀਨੇ ‘ਵਾਰਿਸ਼ ਭਵਨ’ ਵਿਖੇ ਮੀਟਿੰਗ ਕਰਕੇ ਸੇਵਾ-ਮੁਕਤ ਅਧਿਕਾਰੀਆਂ ਦੇ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾਂਦਾ ਹੈ।
ਮੁਲਾਕਾਤ ਦੌਰਾਨ ਐਸੋਸੀਏਸ਼ਨ ਵੱਲੋਂ ਵਾਈਸ ਚਾਂਸਲਰ ਸਾਹਿਬ ਅੱਗੇ ਦਫ਼ਤਰ ਲਈ ਇੱਕ ਵੱਖਰੇ ਕਮਰੇ ਦੀ ਮੰਗ ਮਗਰੋਂ ਜਾਣੂ ਕਰਵਾਉਣ ਮਗਰੋਂ ਦੱਸਿਆ ਗਿਆ ਕਿ ਡਿਪਟੀ ਕੰਟਰੋਲਰ (ਲੋਕਲ ਆਡਿਟ) ਦੇ ਹਫ਼ਤੇ ਵਿੱਚ ਕੇਵਲ ਇੱਕ ਦਿਨ ਆਉਣ ਕਾਰਨ ਪੈਨਸ਼ਨਰਾਂ ਅਤੇ ਸੇਵਾ-ਮੁਕਤ ਕਰਮਚਾਰੀਆਂ ਦੇ ਮਾਮਲਿਆਂ ਦੇ ਨਿਪਟਾਰੇ ਵਿੱਚ ਭਾਰੀ ਦੇਰੀ ਹੋ ਰਹੀ ਹੈ, ਜਿਸ ਦਾ ਜਲਦ ਹੱਲ ਕੀਤਾ ਜਾਵੇ। ਇਸ ਮੌਕੇ ਪ੍ਰਧਾਨ ਰੋਹਿਲਾ ਨੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਐਸੋਸੀਏਸ਼ਨ ਹਮੇਸ਼ਾਂ ਯੂਨੀਵਰਸਿਟੀ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ.
ਵਾਈਸ ਚਾਂਸਲਰ ਨਾਲ ਮੀਟਿੰਗ ਤੋਂ ਬਾਅਦ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਦੀ ਅਗਵਾਈ ਵਿੱਚ ਕਾਰਜਕਾਰਨੀ ਦੀ ਇੱਕ ਵੱਖਰੀ ਅਹਿਮ ਬੈਠਕ ਹੋਈ ਜਿਸ ਵਿੱਚ ਸੰਸਥਾ ਦੇ ਕੰਮਕਾਜ ਨੂੰ ਹੋਰ ਸੁਚਾਰੂ, ਪ੍ਰਭਾਵਸ਼ਾਲੀ ਅਤੇ ਜ਼ਿੰਮੇਵਾਰ ਢੰਗ ਨਾਲ ਚਲਾਉਣ ਲਈ ਵੱਖ-ਵੱਖ ‘ਸਬ-ਕਮੇਟੀਆਂ’ ਦਾ ਗਠਨ ਕੀਤਾ ਗਿਆ। ਇਸ ਦੌਰਾਨ ਐਸੋਸੀਏਸ਼ਨ ਦੇ ਹੋਰਨਾਂ ਮੈਂਬਰ ਤੋਂ ਇਲਾਵਾ ਜਨਰਲ ਸਕੱਤਰ ਗੱਜਣ ਸਿੰਘ, ਰਾਜਿੰਦਰ ਸਿੰਘ ਜੋਸ਼ਨ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ.