ਨਵੀਂ ਦਿੱਲੀ : ਰੂਸ ਦੇ ਵਲੋਦੋਮੀਰ ਪੁਤੀਨ ਦਾ ਕਹਿਣਾ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਕਰੇਨ ਯੁੱਧ ਨੂੰ ਖਤਮ ਕਰਨ ਲਈ ਅਹਿਮ ਪਹਿਲ ਕੀਤੀ ਹੈ, ਜਿਸ ਕਰਕੇ ਉਹ ਇਸ ਪੁਰਸਕਾਰ ਦੇ ਹੱਕਦਾਰ ਹਨ। ਰੂਸ ਨੇ ਸਪੱਸ਼ਟ ਕੀਤਾ ਹੈ ਕਿ ਉਹ ਨੋਬਲ ਸ਼ਾਂਤੀ ਪੁਰਸਕਾਰ ਲਈ ਟਰੰਪ ਦੀ ਉਮੀਦਵਾਰੀ ਦਾ ਸਮਰਥਨ ਕਰੇਗਾ।
ਦਸ ਦਈਏ ਕਿ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਦਾ ਐਲਾਨ ਅੱਜ (ਸ਼ੁੱਕਰਵਾਰ) ਨੂੰ ਕੀਤਾ ਜਾਵੇਗਾ। ਇਸ ਵਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਖੁੱਲ੍ਹੇ ਤੌਰ ’ਤੇ ਇਸ ਪੁਰਸਕਾਰ ਲਈ ਆਪਣੀ ਇੱਛਾ ਪ੍ਰਗਟ ਕੀਤੀ ਹੈ।
ਕੁਝ ਵਿਸ਼ੇਸ਼ਗਿਆਂ ਦਾ ਮੰਨਣਾ ਹੈ ਕਿ ਟਰੰਪ ਦੇ ਨੋਬਲ ਸ਼ਾਂਤੀ ਪੁਰਸਕਾਰ ਜਿੱਤਣ ਦੇ ਚਾਂਸ ਉੱਚੇ ਹਨ। ਇਸ ਦੌਰਾਨ ਰੂਸੀ ਸਰਕਾਰ ਨੇ ਵੀ ਟਰੰਪ ਦੀ ਉਮੀਦਵਾਰੀ ਦਾ ਖੁੱਲ੍ਹਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।