ਦਿੱਲੀ, 1 ਨਵੰਬਰ 2025 : ਰੂਸ ਵਲੋ ਯੁਕਰੇਨ ਉਪਰ ਹਮਲਿਆਂ ਦਾ ਦੌਰ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਇਕ ਵਾਰ ਫਿਰ ਰੂਸ ਨੇ ਡਰੋਨ ਅਟੈਕ ਕਰਕੇ ਯੁਕਰੇਨ ਦੇ ਊਰਜਾ ਬੁਨਿਆਦੀ ਢਾਂਚੇ ਨੂੰ ਨਿਸ਼ਾਨਾ ਬਣਾਇਆ ਹੈ। ਇਨ੍ਹਾਂ ਹਮਲਿਆਂ ਦੇ ਬਾਅਦ ਪੂਰੇ ਯੂਕਰੇਨ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਹੈ, ਜਿਸ ਕਾਰਨ ਆਮ ਜੀਵਨ ਪ੍ਰਭਾਵਿਤ ਹੋਇਆ ਹੈ।
ਯੂਕਰੇਨ ਦੇ ਪ੍ਰਧਾਨ ਮੰਤਰੀ ਨੇ ਰੂਸ ਦੇ ਇਸ ਤਰੀਕੇ ਨੂੰ “ਊਰਜਾ ਅਤਿਵਾਦ” ਕਰਾਰ ਦਿੰਦਿਆਂ ਕਿਹਾ ਕਿ ਮਾਸਕੋ ਜੰਗ ਦੇ ਹਥਿਆਰ ਵਜੋਂ ਊਰਜਾ ਪ੍ਰਣਾਲੀ ਨੂੰ ਵਰਤ ਰਿਹਾ ਹੈ। ਅਧਿਕਾਰੀਆਂ ਅਨੁਸਾਰ, ਹਮਲਿਆਂ ਵਿੱਚ ਘੱਟੋ-ਘੱਟ ਦੋ ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 17 ਹੋਰ ਜ਼ਖ਼ਮੀ ਹੋਏ ਹਨ।
ਇਹ ਹਮਲੇ ਉਸ ਸਮੇਂ ਕੀਤੇ ਗਏ ਹਨ ਜਦੋਂ ਦੇਸ਼ ਵਿੱਚ ਕੜਾਕੇ ਦੀ ਸਰਦੀ ਦੀ ਸ਼ੁਰੂਆਤ ਹੋ ਰਹੀ ਹੈ। ਰੂਸੀ ਹਮਲਿਆਂ ਨੇ ਯੂਕਰੇਨ ਦੇ ਬਿਜਲੀ ਘਰਾਂ ਅਤੇ ਤਾਪਮਾਨ ਨਿਯੰਤਰਣ ਪ੍ਰਣਾਲੀ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ, ਜਿਸ ਕਾਰਨ ਪਾਣੀ ਸਪਲਾਈ, ਸੀਵਰੇਜ ਅਤੇ ਹੀਟਿੰਗ ਸਿਸਟਮ ਠੱਪ ਹੋ ਗਏ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਸਮਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।