Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 06 Sep 2026 | 3:11 pm

+91 90915 01313 , +91 90916 01313

punjabbanni@gmail.com
punjabbani@yahoo.com

ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਪਟਿਆਲਾ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਦੇ ਫੰਡ ਹੋਰ ਜਾਰੀ- ਅਜੀਤਪਾਲ  ਕੋਹਲੀ 

ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਪਟਿਆਲਾ ਸ਼ਹਿਰ ਦੇ ਵਿਕਾਸ ਲਈ 5 ਕਰੋੜ ਰੁਪਏ ਦੇ ਫੰਡ ਹੋਰ ਜਾਰੀ- ਅਜੀਤਪਾਲ  ਕੋਹਲੀ 

ਪਟਿਆਲਾ, 5 ਸਤੰਬਰ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰੀ ਹਲਕੇ ਦੇ ਵਿਕਾਸ ਲਈ ਪੀਐਮ-26 ਰੰਗਲਾ ਪੰਜਾਬ ਵਿਕਾਸ ਸਕੀਮ ਦੇ ਤੀਜੇ ਫੇਜ਼ ਤਹਿਤ 5 ਕਰੋੜ ਰੁਪਏ ਦੇ ਫੰਡ ਜਾਰੀ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।
ਇਨ੍ਹਾਂ ਫੰਡਾਂ ਦੀ ਵਰਤੋਂ ਨਾਲ ਉਲੀਕੇ ਗਏ ਵੱਖ-ਵੱਖ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਕਮਿਸ਼ਨਰ ਪੂਜਾ ਸਿਆਲ ਗਰੇਵਾਲ, ਵਧੀਕ ਕਮਿਸ਼ਨਰ ਸਿਮਰਨਪ੍ਰੀਤ ਕੌਰ ਅਤੇ ਲੋਕ ਨਿਰਮਾਣ ਵਿਭਾਗ ਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਸਮੀਖਿਆ ਬੈਠਕ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਪੂਰਾ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਰਜਾਂ ਦੀ ਪ੍ਰਗਤੀ ਦੀ ਅਗਲੀ ਸਮੀਖਿਆ ਮੀਟਿੰਗ 26 ਸਤੰਬਰ ਨੂੰ ਕੀਤੀ ਜਾਵੇਗੀ।
ਵਿਧਾਇਕ ਕੋਹਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਗਰ ਨਿਗਮ, ਲੋਕ ਨਿਰਮਾਣ ਵਿਭਾਗ ਅਤੇ ਇੰਪਰੂਵਮੈਂਟ ਟਰੱਸਟ ਵੱਲੋਂ ਆਪੋ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਸਮੇਂ ਸਿਰ ਮੁਕੰਮਲ ਕੀਤਾ ਜਾਵੇਗਾ।
ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਟਿਆਲਾ ਸ਼ਹਿਰ ਨੇ ਦੋ ਵਾਰ ਪੰਜਾਬ ਨੂੰ ਮੁੱਖ ਮੰਤਰੀ ਦਿੱਤੇ ਹਨ, ਪਰ ਇਸ ਦੇ ਬਾਵਜੂਦ ਸ਼ਹਿਰ ਲੰਮੇ ਸਮੇਂ ਤੱਕ ਵਿਕਾਸ ਪੱਖੋਂ ਪਛੜਿਆ ਰਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਟਿਆਲਾ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼ਹਿਰ ਦੇ ਸਰਵਪੱਖੀ ਵਿਕਾਸ ਦਾ ਬੀੜਾ ਚੁੱਕਿਆ ਹੈ ਅਤੇ ਹੁਣ ਵੱਖ-ਵੱਖ ਵਿਕਾਸ ਕਾਰਜ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕਰਵਾਏ ਜਾ ਰਹੇ ਹਨ।
Scroll to Top