Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Wednesday, 11 Nov 2026 | 1:30 am

+91 90915 01313 , +91 90916 01313

punjabbanni@gmail.com
punjabbani@yahoo.com

ਲਾਰੈਂਸ ਦੀ ਤਬੀਅਤ ਵਿਗੜਨ ਦੇ ਚਲਦਿਆਂ ਹੋਈ ਮੌਤ

ਲਾਰੈਂਸ ਦੀ ਤਬੀਅਤ ਵਿਗੜਨ ਦੇ ਚਲਦਿਆਂ ਹੋਈ ਮੌਤ

ਲਾਰੈਂਸ ਦੀ ਤਬੀਅਤ ਵਿਗੜਨ ਦੇ ਚਲਦਿਆਂ ਹੋਈ ਮੌਤ
ਬੁਲੰਦ ਸ਼ਹਿਰ : ਭਾਰਤ ਦੇਸ਼ ਦੇ ਬੁਲੰਦਸ਼ਹਿਰ ਨਿਵਾਸੀ ਲਾਰੈਂਸ ਸ਼ਰਮਾ ਜਿਸਦਾ ਸੁਪਨਾ ਆਈ. ਏ. ਐਸ. ਬਣਨ ਦਾ ਸੀ ਪਰ ਐਤਵਾਰ ਨੂੰ ਪੀ. ਸੀ. ਐਸ. ਦੀ ਪ੍ਰੀਖਿਆ ਦੇਣ ਤੋਂ ਬਾਅਦ ਪ੍ਰੀਖਿਆ ਕੇਂਦਰ ਦੇ ਬਾਹਰ ਉਸ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਬਾਅਦ ਵਿਚ ਉਸ ਦੀ ਮੌਤ ਹੋ ਗਈ । ਇਕਲੌਤੇ ਪੁੱਤਰ ਦੀ ਮੌਤ ਕਾਰਨ ਪਰਿਵਾਰ ਵਿਚ ਮਾਤਮ ਛਾ ਗਿਆ। ਦੂਜੇ ਪਾਸੇ ਦੇਰ ਰਾਤ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਹਾਲਾਂਕਿ ਪੁਲਿਸ ਅਜੇ ਜਾਂਚ ਕਰ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਫੋਨ ‘ਤੇ ਗੱਲਬਾਤ ਦੌਰਾਨ ਦੱਸਿਆ ਕਿ ਲਾਰੈਂਸ ਪੜ੍ਹਾਈ ‘ਚ ਹੋਣਹਾਰ ਸੀ। ਪਰਿਵਾਰ ਦਾ ਇਕਲੌਤਾ ਪੁੱਤਰ ਲਾਰੈਂਸ ਆਈਏਐਸ ਬਣਨਾ ਚਾਹੁੰਦਾ ਸੀ ਅਤੇ ਯੂ. ਪੀ. ਐਸ. ਸੀ. ਦੀ ਤਿਆਰੀ ਕਰ ਰਿਹਾ ਸੀ । ਸੀ. ਓ. ਸਿਟੀ ਅਰੁਣ ਕੁਮਾਰ ਨੇ ਦੱਸਿਆ ਕਿ ਲਾਰੈਂਸ ਸ਼ਰਮਾ ਇੱਕ ਮਹੀਨਾ ਪਹਿਲਾਂ ਬੁਲੰਦਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਿਆ ਸੀ। ਉਹ ਮੁਰਾਦਾਬਾਦ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਸੀ । ਜਾਣਕਾਰੀ ਮਿਲੀ ਹੈ ਕਿ ਉਹ ਹਸਪਤਾਲ ਤੋਂ ਛੁੱਟੀ ਲੈ ਕੇ ਪ੍ਰੀਖਿਆ ਦੇਣ ਆਇਆ ਸੀ । ਲਾਰੈਂਸ ਨੇ ਪਹਿਲੀ ਸ਼ਿਫਟ ਦੀ ਪ੍ਰੀਖਿਆ ਦੇਣ ਤੋਂ ਬਾਅਦ ਦੂਜੀ ਸਿ਼ਫਟ ਦੀ ਪ੍ਰੀਖਿਆ ਵੀ ਦਿੱਤੀ । ਉਸੇ ਸਮੇਂ ਜਦੋਂ ਲਾਰੈਂਸ ਪੇਪਰ ਕੇਂਦਰ ਤੋਂ ਬਾਹਰ ਆਇਆ ਤਾਂ ਉਹ ਅਚਾਨਕ ਬੇਹੋਸ਼ ਹੋ ਗਿਆ। ਕੇਂਦਰ ਵਿੱਚ ਤਾਇਨਾਤ ਪੁਲਸ ਮੁਲਾਜ਼ਮ ਉਸ ਨੂੰ ਐਂਬੂਲੈਂਸ ਰਾਹੀਂ ਸਰਕਾਰੀ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਲਾਰੈਂਸ ਦੇ ਸੱਜੇ ਹੱਥ ‘ਤੇ ਪੱਟੀ ਬੰਨ੍ਹੀ ਹੋਈ ਸੀ, ਜਦਕਿ ਉਸ ਦੀ ਅੱਖ ਦੇ ਨੇੜੇ ਸੱਟ ਦੇ ਨਿਸ਼ਾਨ ਸਨ । ਜਾਣਕਾਰੀ ਮਿਲੀ ਹੈ ਕਿ ਉਹ ਪ੍ਰੀਖਿਆ ਦੇਣ ਲਈ ਇਕੱਲਾ ਹੀ ਪਹੁੰਚਿਆ ਸੀ । ਜਿਵੇਂ ਹੀ ਉਹ ਸੈਂਟਰ ਦੇ ਬਾਹਰ ਪਹੁੰਚਦਾ ਹੈ, ਲਾਰੈਂਸ ਹੇਠਾਂ ਡਿੱਗ ਜਾਂਦਾ ਹੈ ਅਤੇ ਉੱਥੇ ਮੌਜੂਦ ਲੋਕ ਉਸ ਦੇ ਹੱਥਾਂ ਅਤੇ ਲੱਤਾਂ ਦੀ ਮਾਲਿਸ਼ ਕਰਨ ਲੱਗਦੇ ਹਨ। ਇੰਨਾ ਹੀ ਨਹੀਂ ਲੋਕ ਉਸ ਤੋਂ ਉਸ ਦੇ ਪਰਿਵਾਰਕ ਮੈਂਬਰਾਂ ਬਾਰੇ ਪੁੱਛ ਰਹੇ ਹਨ ਅਤੇ ਉਸ ਦਾ ਮੋਬਾਈਲ ਨੰਬਰ ਵੀ ਮੰਗ ਰਹੇ ਹਨ, ਉਥੇ ਹੀ ਲਾਰੈਂਸ ਉਨ੍ਹਾਂ ਨੂੰ ਪਰਿਵਾਰਕ ਮੈਂਬਰਾਂ ਦੇ ਮੋਬਾਇਲ ਨੰਬਰ ਵੀ ਦੱਸ ਰਿਹਾ ਹੈ। ਇਸ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।

Scroll to Top