Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 9:25 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਸ਼ਾਂ ਦੀ ਢੁਆਈ ਲਈ ਹਰ ਜ਼ਿਲ੍ਹੇ ‘ਚ ਵਾਹਨ ਲਾਜ਼ਮੀ: ਮਨੁੱਖੀ ਅਧਿਕਾਰ ਕਮਿਸ਼ਨ ਦੇ ਸਖ਼ਤ ਹੁਕਮ

ਲਾਸ਼ਾਂ ਦੀ ਢੁਆਈ ਲਈ ਹਰ ਜ਼ਿਲ੍ਹੇ ‘ਚ ਵਾਹਨ ਲਾਜ਼ਮੀ: ਮਨੁੱਖੀ ਅਧਿਕਾਰ ਕਮਿਸ਼ਨ ਦੇ ਸਖ਼ਤ ਹੁਕਮ

ਚੰਡੀਗੜ੍ਹ, 2 ਮਈ 2026 : ਹਰਿਆਣਾ ਹਿਊਮਨ ਰਾਈਟਸ ਕਮਿਸਨ ਨੇ ਮਨੁੱਖੀ ਮਰਿਆਦਾ ਨੂੰ ਮੱਧਨਜ਼ਰ ਰੱਖਦਿਆਂ ਰਾਜ ਸਰਕਾਰ ਨੂੰ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਹਨ। ਕਮਿਸ਼ਨ ਨੇ ਆਦੇਸ਼ ਦਿੱਤਾ ਹੈ ਕਿ ਹਰ ਜ਼ਿਲ੍ਹੇ ਵਿੱਚ ਲੋੜ ਅਨੁਸਾਰ ਵਾਹਨ ਉਪਲਬਧ ਕਰਵਾਏ ਜਾਣ ਤਾਂ ਜੋ ਗਰੀਬ ਅਤੇ ਬੇਸਹਾਰਾ ਪਰਿਵਾਰਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀਆਂ ਮ੍ਰਿਤ ਦੇਹਾਂ ਨੂੰ ਲਿਜਾਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ।

ਕਮਿਸ਼ਨ ਨੇ ਇੱਕ ਮਾਮਲੇ ਦੀ ਸੁਣਵਾਈ ਦੌਰਾਨ ਸਪੱਸ਼ਟ ਕੀਤਾ ਕਿ ਇਨਸਾਨ ਦੀ ਮੌਤ ਤੋਂ ਬਾਅਦ ਉਸਦਾ ਸਨਮਾਨਜਨਕ ਅੰਤਿਮ ਸੰਸਕਾਰ ਕਰਨਾ ਅਤੇ ਲਾਸ਼ ਦੀ ਢੁਆਈ ਦੀ ਢੰਗੀ ਵਿਵਸਥਾ ਹੋਣਾ ਉਸਦੇ ਮੂਲ ਅਧਿਕਾਰਾਂ ਦਾ ਹਿੱਸਾ ਹੈ।

ਕਮਿਸ਼ਨ ਨੇ ਇਹ ਵੀ ਦਰਸਾਇਆ ਕਿ ਅਕਸਰ ਸਰਕਾਰੀ ਹਸਪਤਾਲਾਂ ਵਿੱਚ ਐਂਬੂਲੈਂਸ ਜਾਂ ਹੋਰ ਵਾਹਨਾਂ ਦੀ ਘਾਟ ਕਾਰਨ ਗਰੀਬ ਪਰਿਵਾਰ ਨਿੱਜੀ ਸੇਵਾਵਾਂ ‘ਤੇ ਨਿਰਭਰ ਹੋਣ ਲਈ ਮਜਬੂਰ ਹੋ ਜਾਂਦੇ ਹਨ, ਜਿੱਥੇ ਉਨ੍ਹਾਂ ਨਾਲ ਵਾਧੂ ਖਰਚੇ ਜਾਂ ਗਲਤ ਵਰਤਾਅ ਵੀ ਹੁੰਦਾ ਹੈ।

ਇਸ ਪਿਛੋਕੜ ਵਿੱਚ ਕਮਿਸ਼ਨ ਨੇ ਸਰਕਾਰ ਨੂੰ ਆਦੇਸ਼ ਦਿੱਤਾ ਹੈ ਕਿ ਇਸ ਸਮੱਸਿਆ ਦਾ ਜਲਦੀ ਹੱਲ ਕੀਤਾ ਜਾਵੇ ਅਤੇ ਐਸੀ ਪ੍ਰਣਾਲੀ ਤਿਆਰ ਕੀਤੀ ਜਾਵੇ ਜੋ ਹਰ ਵਰਗ ਦੇ ਲੋਕਾਂ ਲਈ ਇਨਸਾਫ਼ਪੂਰਨ ਅਤੇ ਸੰਵੇਦਨਸ਼ੀਲ ਹੋਵੇ।

Scroll to Top