Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:52 pm

+91 90915 01313 , +91 90916 01313

punjabbanni@gmail.com
punjabbani@yahoo.com

ਲਾਹੌਰੀ ਗੇਟ ਤੋਂ ਹਨੂਮਾਨ ਮੰਦਰ ਤੱਕ ਨਾਲੇ ਦੀ ਸਫਾਈ ਮੁਹਿੰਮ ਤੇਜ਼

ਲਾਹੌਰੀ ਗੇਟ ਤੋਂ ਹਨੂਮਾਨ ਮੰਦਰ ਤੱਕ ਨਾਲੇ ਦੀ ਸਫਾਈ ਮੁਹਿੰਮ ਤੇਜ਼

ਪਟਿਆਲਾ, 12 ਜੂਨ – ਸ਼ਹਿਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੇ ਸਹੀ ਵਹਾਅ ਅਤੇ ਗੰਦਗੀ ਦੀ ਸਮੱਸਿਆ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਨਾਲਿਆਂ ਦੀ ਸਫਾਈ ਦਾ ਕੰਮ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੂਜਾ ਸਵੀਟ ਲਾਹੌਰੀ ਗੇਟ ਤੋਂ ਲੈ ਕੇ ਹਨੂਮਾਨ ਮੰਦਰ ਤੱਕ ਜਾਂਦੇ ਮੁੱਖ ਨਾਲੇ ਦੀ ਵਿਸ਼ੇਸ਼ ਸਫਾਈ ਮੁਹਿੰਮ ਮੇਅਰ ਕੁੰਦਨ ਗੋਗੀਆ ਦੀ ਰਹਿਨੁਮਾਈ ਹੇਠ ਸ਼ੁਰੂ ਕਰ ਦਿੱਤੀ ਗਈ ਹੈ।
ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਨਗਰ ਨਿਗਮ ਵੱਲੋਂ ਪਹਿਲਾਂ ਹੀ ਯੋਜਨਾਬੱਧ ਢੰਗ ਨਾਲ ਸਫਾਈ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਕਿਸੇ ਵੀ ਥਾਂ ਸਫਾਈ ਦੀ ਕਮੀ ਨਾ ਰਹੇ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇ, ਇਸ ਲਈ 35 ਤੋਂ ਵੱਧ ਕਰਮਚਾਰੀਆਂ ਦੀ ਵਿਸ਼ੇਸ਼ ਟੀਮ ਤਾਇਨਾਤ ਕੀਤੀ ਗਈ ਹੈ। ਇਹ ਟੀਮ ਲਗਾਤਾਰ ਵੱਖ-ਵੱਖ ਖੇਤਰਾਂ ਵਿੱਚ ਨਾਲਿਆਂ, ਸੀਵਰੇਜ ਲਾਈਨਾਂ ਅਤੇ ਪਾਣੀ ਦੇ ਨਿਕਾਸ ਲਈ ਸਫਾਈ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਹਰ ਸਾਲ ਮਾਨਸੂਨ ਦੇ ਆਗਮਨ ਤੋਂ ਪਹਿਲਾਂ ਇਸ ਤਰ੍ਹਾਂ ਦੇ ਨਾਲਿਆਂ ਦੀ ਤਿੰਨ ਤੋਂ ਚਾਰ ਵਾਰ ਸਫਾਈ ਕਰਵਾਈ ਜਾਂਦੀ ਹੈ ਤਾਂ ਜੋ ਮੀਂਹ ਦੇ ਦਿਨਾਂ ਵਿੱਚ ਨਾਲਿਆਂ ਦੇ ਜਾਮ ਹੋਣ, ਪਾਣੀ ਖੜ੍ਹਾ ਹੋਣ ਜਾਂ ਹੋਰ ਕਿਸੇ ਕਿਸਮ ਦੀ ਸਮੱਸਿਆ ਪੈਦਾ ਨਾ ਹੋਵੇ। ਸਮੇਂ ਸਿਰ ਕੀਤੀ ਜਾ ਰਹੀ ਇਹ ਕਾਰਵਾਈ ਨਾ ਸਿਰਫ਼ ਲੋਕਾਂ ਨੂੰ ਰਾਹਤ ਦੇਵੇਗੀ, ਸਗੋਂ ਸ਼ਹਿਰ ਦੀ ਸਫਾਈ ਅਤੇ ਸੁੰਦਰਤਾ ਨੂੰ ਵੀ ਬਰਕਰਾਰ ਰੱਖੇਗੀ।
ਸਫਾਈ ਮੁਹਿੰਮ ਦੌਰਾਨ ਕਰਮਚਾਰੀਆਂ ਵੱਲੋਂ ਨਾਲੇ ਵਿੱਚ ਜਮ੍ਹਾਂ ਹੋਈ ਗਾਦ, ਪਲਾਸਟਿਕ, ਕੂੜਾ-ਕਰਕਟ ਅਤੇ ਹੋਰ ਰੁਕਾਵਟਾਂ ਨੂੰ ਹਟਾਇਆ ਗਿਆ, ਜਿਸ ਨਾਲ ਪਾਣੀ ਦੀ ਨਿਕਾਸੀ ਸੁਚਾਰੂ ਬਣੇਗੀ। ਨਗਰ ਨਿਗਮ ਅਧਿਕਾਰੀਆਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੂੜਾ-ਕਰਕਟ ਨਾਲਿਆਂ ਵਿੱਚ ਨਾ ਸੁੱਟਣ ਅਤੇ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ।
Scroll to Top