Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Thursday, 05 Nov 2026 | 4:58 pm

+91 90915 01313 , +91 90916 01313

punjabbanni@gmail.com
punjabbani@yahoo.com

ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਦੇਣ 'ਚ ਸਹਾਈ ਹੋ ਰਹੇ ਨੇ ਜਨ ਸੁਵਿਧਾ ਕੈਂਪ : ਡਿਪਟੀ ਕਮਿਸ਼ਨਰ

ਲੋਕਾਂ ਨੂੰ ਘਰਾਂ ਦੇ ਨੇੜੇ ਸੇਵਾਵਾਂ ਦੇਣ 'ਚ ਸਹਾਈ ਹੋ ਰਹੇ ਨੇ ਜਨ ਸੁਵਿਧਾ ਕੈਂਪ : ਡਿਪਟੀ ਕਮਿਸ਼ਨਰ

ਘਨੌਰ/ਰਾਜਪੁਰਾ/ਪਟਿਆਲਾ, 21 ਅਗਸਤ : ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਉਪਲਬੱਧ ਕਰਵਾਉਣ ਲਈ ਲਗਾਏ ਜਾਂਦੇ ਜਨ ਸੁਵਿਧਾ ਕੈਂਪਾਂ ਦਾ ਲੋਕ ਵੱਡੀ ਗਿਣਤੀ ਵਿੱਚ ਫ਼ਾਇਦਾ ਉਠਾ ਕੇ ਆਪਣੇ ਸਮੇਂ ਅਤੇ ਪੈਸੇ ਦੀ ਬੱਚਤ ਕਰ ਰਹੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡ ਆਕੜ ਵਿਖੇ ਲੱਗੇ ਜਨ ਸੁਵਿਧਾ ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਜਨ ਸੁਵਿਧਾ ਕੈਂਪ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਮੁਸ਼ਕਲਾਂ ਸਮਝਣ ਤੇ ਉਨ੍ਹਾਂ ਦਾ ਹੱਲ ਕਰਨ ਵਿੱਚ ਸਹਾਈ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਨੂੰ ਮਿਲਣ ਵਾਲੀਆਂ ਸਾਰੀਆਂ ਸੇਵਾਵਾਂ ਵਾਲੇ ਵਿਭਾਗ ਇੱਕੋ ਛੱਤ ਥੱਲੇ ਇਕੱਠੇ ਹੁੰਦੇ ਹਨ ਤੇ ਲੋਕਾਂ ਨੂੰ ਉਨ੍ਹਾਂ ਦੇ ਪਿੰਡ ਵਿੱਚ ਹੀ ਪ੍ਰਸ਼ਾਸਨਿਕ ਸੇਵਾਵਾਂ ਪ੍ਰਦਾਨ ਕਰ ਰਹੇ ਹਨ।

ਜਨ ਸੁਵਿਧਾ ਕੈਂਪ ਦੌਰਾਨ ਪਿੰਡ ਪਬਰੀ, ਆਕੜੀ, ਆਕੜ, ਸੇਹਰੀ, ਪਬਰਾ ਤੇ ਗੋਪਾਲਪੁਰ ਪਿੰਡਾਂ ਦੇ ਲੋਕਾਂ ਨਾਲ ਡਿਪਟੀ ਕਮਿਸ਼ਨਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਨ ਸੁਵਿਧਾ ਕੈਂਪਾਂ ਨੇ ਲੋਕਾਂ ਦੀ ਜ਼ਿੰਦਗੀ ‘ਚ ਵੱਡੀ ਤਬਦੀਲੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਲੋਕਾਂ ਨੂੰ ਛੋਟੇ-ਛੋਟੇ ਪ੍ਰਸ਼ਾਸਨਿਕ ਕੰਮਾਂ ਲਈ ਦਫ਼ਤਰ ਦੇ ਚੱਕਰ ਨਹੀਂ ਲਗਾਉਣੇ ਪੈਂਦੇ ਸਗੋਂ ਇਹ ਸਾਰੀਆਂ ਸੇਵਾਵਾਂ ਹੁਣ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਪਿੰਡਾਂ ਵਿੱਚ ਆਸਾਨੀ ਨਾਲ ਮਿਲਣ ਲੱਗੀਆਂ ਹਨ। ਇਸ ਮੌਕੇ ਲੋਕਾਂ ਨੇ ਕਿਹਾ ਕਿ ਜਨ ਸੁਵਿਧਾ ਕੈਂਪਾਂ ਸਦਕਾ ਜਿਥੇ ਸਮੇਂ ਦੀ ਬੱਚਤ ਹੋਈ ਹੈ, ਉਥੇ ਹੀ ਦਫ਼ਤਰਾਂ ‘ਚ ਜਾ ਕੇ ਕੰਮ ਕਰਵਾਉਣ ਨਾਲ ਪੂਰੀ ਦਿਹਾੜੀ ਖਰਾਬ ਹੁੰਦੀ ਸੀ, ਜਿਸ ਨਾਲ ਆਰਥਿਕ ਨੁਕਸਾਨ ਹੁੰਦਾ ਸੀ, ਹੁਣ ਉਹ ਵੀ ਬਚਣ ਲੱਗਾ ਹੈ।

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਵੀਰਵਾਰ ਵੱਖ ਵੱਖ ਸਬ ਡਵੀਜ਼ਨਾਂ ਅੰਦਰ ਇਹ ਜਨ ਸੁਵਿਧਾ ਕੈਂਪ ਲਗਾਏ ਜਾਂਦੇ ਹਨ, ਤਾਂ ਕਿ ਲੋਕ ਇਨ੍ਹਾਂ ਕੈਂਪ ਰਾਹੀਂ ਆਪਣੀਆਂ ਮੁਸ਼ਕਲਾਂ ਦਾ ਹੱਲ ਆਸਾਨੀ ਨਾਲ ਕਰ ਸਕਣ। ਇਸ ਜਨ ਸੁਵਿਧਾ ਕੈਂਪ ਦੌਰਾਨ ਆਧਾਰ ਕਾਰਡ ਵਿੱਚ ਆਪਣੇ ਨਾਮ ਠੀਕ ਕਰਵਾਉਣ ਤੋਂ ਇਲਾਵਾ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਤੇ ਡਾਕ ਵਿਭਾਗ ਨਾਲ ਸਬੰਧਤ ਲੋਕਾਂ ਨੇ ਅਧਿਕਾਰੀਆਂ ਨਾਲ ਮੁਲਾਕਾਤਾਂ ਕੀਤੀਆਂ ਤੇ ਆਪਣੇ ਕੰਮ ਕਰਵਾਏ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ ਛੋਹ ਧਰਤੀ ਪਿੰਡ ਆਕੜ ਵਿਖੇ ਗੁਰਦੁਆਰਾ ਨੀਮ ਸਾਹਿਬ ਵਿਖੇ ਨਤਮਸਤਕ ਹੋਏ ਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹਾਦਤ ਦਿਵਸ ਨੂੰ ਸਮਰਪਿਤ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ ਤੇ ਪਿੰਡ ਆਕੜ ਵਿਖੇ ਵੀ ਸਮਾਗਮ ਕਰਵਾਏ ਜਾਣਗੇ ਤੇ ਪਿੰਡ ਦੇ ਵਿਕਾਸ ਲਈ ਵਿਸ਼ੇਸ਼ ਗਰਾਂਟ ਜਾਰੀ ਕੀਤੀ ਜਾਵੇਗੀ।

ਇਸ ਮੌਕੇ ਏ.ਡੀ.ਸੀ. (ਪੇਂਡੂ ਵਿਕਾਸ) ਅਮਰਿੰਦਰ ਸਿੰਘ ਟਿਵਾਣਾ, ਬੀ.ਡੀ.ਪੀ.ਓ.  ਜਤਿੰਦਰ ਸਿੰਘ ਢਿਲੋਂ, ਪੰਚਾਇਤ ਅਫ਼ਸਰ ਜੋਗਿੰਦਰ ਸਿੰਘ, ਇਕਬਾਲ ਸਿੰਘ, ਰਣਜੀਤ ਸਿੰਘ, ਸਰਪੰਚ ਪਬਰੀ ਮਹਿੰਦਰ ਸਿੰਘ, ਸਰਪੰਚ ਆਕੜ ਸੁਖਦੀਪ ਕੌਰ, ਸਰਪੰਚ ਆਕੜੀ ਜਸਵਿੰਦਰ ਸਿੰਘ, ਸਰਪੰਚ ਸੇਹਰੀ ਸੁਰੇਸ਼ ਕੌਰ, ਸਰਪੰਚ ਪਬਰਾ ਸੁਮਨ ਲਤਾ, ਸਰਪੰਚ ਗੋਪਾਲਪੁਰ ਖੁਸ਼ਪ੍ਰੀਤ ਸਿੰਘ ਤੇ ਸਤਵਿੰਦਰ ਸਿੰਘ ਵੀ ਮੌਜੂਦ ਸਨ।

Scroll to Top