ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ

ਲੋਕ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਦੋ ਹੋਰ ਉਮੀਦਵਾਰਾਂ ਦੇ ਐਲਾਣੇ ਨਾਮ
ਚੰਡੀਗੜ੍ਹ : ਲੋਕ ਸਭਾ ਚੋਣਾਂ 2024 ਦੇ ਲਈ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ 2 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਵੱਲੋਂ ਮਾਲਵਿੰਦਰ ਸਿੰਘ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਬਣਾਇਆ ਗਿਆ ਹੈ। ਮਾਲਵਿੰਦਰ ਸਿੰਘ ਕੰਗ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਹਨ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਹੁਸ਼ਿਆਰਪੁਰ ਤੋਂ ਡਾ.ਰਾਜਕੁਮਾਰ ਚੱਬੇਵਾਲ ਨੂੰ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਡਾ. ਚੱਬੇਵਾਲ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ ਅਤੇ ਵਿਧਾਨ ਸਭਾ ਵਿੱਚ ਕਾਂਗਰਸ ਦੇ ਉਪ ਨੇਤਾ ਵੀ ਰਹਿ ਚੁੱਕੇ ਹਨ। ਹਾਲ ਹੀ ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਹੁਣ ਤੱਕ ਆਮ ਆਦਮੀ ਪਾਰਟੀ ਪੰਜਾਬ ਵਿੱਚ 9 ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।

Leave a Comment

Your email address will not be published. Required fields are marked *

Scroll to Top