ਲੋਕ ਸਭਾ ਚੋਣਾਂ : ਪੁਲਸ ਨੇ 3 ਕਰੋੜ ਦੀ ਨਕਦੀ ਕੀਤੀ ਬਰਾਮਦ

ਲੋਕ ਸਭਾ ਚੋਣਾਂ : ਪੁਲਸ ਨੇ 3 ਕਰੋੜ ਦੀ ਨਕਦੀ ਕੀਤੀ ਬਰਾਮਦ
ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਪਹਿਲਾਂ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਦਿੱਲੀ ਕੈਂਟ ਇਲਾਕੇ ਤੋਂ ਤਿੰਨ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ। ਦਿੱਲੀ ਪੁਲਿਸ ਮੁਤਾਬਕ ਇਹ ਪੈਸਾ ਸ਼ਾਹਦਰਾ ਦੇ ਇੱਕ ਸਕਰੈਪ ਡੀਲਰ ਦਾ ਹੈ।
ਤਾਜ਼ਾ ਜਾਣਕਾਰੀ ਅਨੁਸਾਰ ਫੜੇ ਗਏ ਤਿੰਨੋਂ ਮੁਲਜ਼ਮ ਇੱਕੋ ਸਕਰੈਪ ਡੀਲਰ ਲਈ ਕੰਮ ਕਰਦੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 3 ਕਰੋੜ ਰੁਪਏ ਦੀ ਨਕਦੀ ਬਰਾਮਦ ਕੀਤੀ ਹੈ।
ਮੰਨਿਆ ਜਾ ਰਿਹਾ ਹੈ ਕਿ ਤਿੰਨੋਂ ਮੁਲਜ਼ਮ ਇਹ ਨਕਦੀ ਗੁਰੂਗ੍ਰਾਮ ਤੋਂ ਲੈ ਕੇ ਆਏ ਸਨ ਅਤੇ ਦਿੱਲੀ ਦੇ ਕਰੋਲ ਬਾਗ ਵਿੱਚ ਕਿਸੇ ਨੂੰ ਪਹੁੰਚਾਉਣ ਵਾਲੇ ਸਨ। ਫਿਲਹਾਲ ਪੁਲਸ ਨੇ ਤਿੰਨਾਂ ਦੋਸ਼ੀਆਂ ਨੂੰ ਇਨਕਮ ਟੈਕਸ ਵਿਭਾਗ ਦੇ ਹਵਾਲੇ ਕਰ ਦਿੱਤਾ ਹੈ।

Leave a Comment

Your email address will not be published. Required fields are marked *

Scroll to Top