ਲੋਕ ਸਭਾ ਚੋਣਾਂ ਵਿੱਚ ਭਾਜਪਾ ਫਿਰ ਜਿਤੇਗੀ : ਪ੍ਰਧਾਨ ਮੰਤਰੀ ਮੋਦੀ

ਲੋਕ ਸਭਾ ਚੋਣਾਂ ਵਿੱਚ ਭਾਜਪਾ ਫਿਰ ਜਿਤੇਗੀ : ਪ੍ਰਧਾਨ ਮੰਤਰੀ ਮੋਦੀ
ਦਿਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ‘ਚ ਭਾਜਪਾ ਫਿਰ ਤੋਂ ਜਿੱਤੇਗੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡਾ ਟੀਚਾ ਤੀਜੇ ਕਾਰਜਕਾਲ ਵਿੱਚ ਮੁਫਤ ਬਿਜਲੀ ਮੁਹੱਈਆ ਕਰਵਾਉਣਾ ਹੈ। ਲੋਕ ਸਭਾ ਚੋਣਾਂ ਨੂੰ ਲੈ ਕੇ ਉਤਰਾਖੰਡ ਦੇ ਰੁਦਰਪੁਰ ‘ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਪੀਐੱਮ ਮੋਦੀ ਨੇ ਕਿਹਾ, ‘ਮੋਦੀ ਦੀ ਗਾਰੰਟੀ ਨੇ ਉੱਤਰਾਖੰਡ ਦੇ ਹਰ ਘਰ ‘ਚ ਸੁਵਿਧਾਵਾਂ ਪਹੁੰਚਾਈਆਂ ਹਨ ਅਤੇ ਲੋਕਾਂ ਦਾ ਆਤਮ-ਸਨਮਾਨ ਵਧਾਇਆ ਹੈ। ਹੁਣ ਤੀਜੇ ਕਾਰਜਕਾਲ ਵਿੱਚ ਤੁਹਾਡਾ ਪੁੱਤਰ ਇੱਕ ਹੋਰ ਵੱਡਾ ਕੰਮ ਕਰਨ ਜਾ ਰਿਹਾ ਹੈ। ਤੁਹਾਨੂੰ 24 ਘੰਟੇ ਬਿਜਲੀ ਮਿਲਦੀ ਹੈ, ਬਿਜਲੀ ਦਾ ਬਿੱਲ ਜ਼ੀਰੋ ਹੁੰਦਾ ਹੈ ਅਤੇ ਬਿਜਲੀ ਤੋਂ ਪੈਸੇ ਵੀ ਕਮਾਓ। ਇਸ ਦੇ ਲਈ ਮੋਦੀ ਨੇ ‘ਪੀਐੱਮ ਸੂਰਜ ਘਰ ਮੁਫਤ ਬਿਜਲੀ ਯੋਜਨਾ’ ਸ਼ੁਰੂ ਕੀਤੀ ਹੈ।

Leave a Comment

Your email address will not be published. Required fields are marked *

Scroll to Top