Breaking

ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ
Friday, 17 Jul 2026 | 3:59 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ
ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ

ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ

ਪਟਿਆਲਾ, 16 ਜੁਲਾਈ : ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਮਾਨਸੂਨ ਸੀਜ਼ਨ ‘ਚ ਲੋਕ ਹੜ੍ਹ ਆਉਣ ਦੀ ਕੋਈ ਚਿੰਤਾ ਨਾ ਕਰਨ, ਕਿਉਂਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੈ ਤੇ ਵਿਭਾਗੀ ਤਾਲਮੇਲ ਨਾਲ ਪ੍ਰਸ਼ਾਸਕੀ ਮਸ਼ੀਨਰੀ ਨੇ ਸਾਰੇ ਲੋੜੀਂਦੇ ਹੜ੍ਹ ਰੋਕੂ ਪ੍ਰਬੰਧ ਅਗੇਤੇ ਹੀ ਮੁਕੰਮਲ ਕਰ ਲਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਿਨ੍ਹਾਂ ਸਿਹਤ ਵਿਭਾਗ ਨੇ ਜਿੱਥੇ ਡੇਂਗੂ ਤੇ ਹੋਰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਵਧਾਈ ਹੈ, ਉਥੇ ਹੀ ਇਲਾਜ ਪ੍ਰਬੰਧ ਵੀ ਪੁਖ਼ਤਾ ਕੀਤੇ ਹਨ। ਸਿਹਤ ਮੰਤਰੀ ਅੱਜ ਪਟਿਆਲਾ ਵਿਖੇ ਕੀਤੀ ਪ੍ਰੈਸ ਕਾਫਰੰਸ ‘ਚ ਹੜ੍ਹਾਂ ਤੋਂ ਬਚਾਅ ਬਾਬਤ ਤਿਆਰੀਆਂ ਦੀ ਜਾਣਕਾਰੀ ਦੇ ਰਹੇ ਸਨ।

ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਘੱਗਰ ਸਮੇਤ ਵੱਡੀ ਨਦੀ ਤੇ ਹੋਰ ਨਦੀਆਂ ਨਾਲਿਆਂ ‘ਤੇ ਹਰ ਪਲ ਨਜ਼ਰ ਰੱਖੀ ਜਾ ਰਹੀ ਹੈ, ਜਿਸ ਲਈ ਲੋਕਾਂ ਨੂੰ ਘਬਰਾਹਟ ‘ਚ ਆਉਣ ਦੀ ਕੋਈ ਲੋੜ ਨਹੀਂ ਹੈ ਜਦਕਿ ਡਰੇਨੇਜ਼ ਮਹਿਕਮੇ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸਾਰੀਆਂ ਹੜ੍ਹ ਰੋਕੂ ਤਿਆਰੀਆਂ ਪਹਿਲਾਂ ਹੀ ਮੁਕੰਮਲ ਕਰ ਰੱਖੀਆਂ ਹਨ। ਉਨ੍ਹਾਂ ਦੱਸਿਆ ਕਿ ਵੱਡੀ ਨਦੀ ਦੀ ਸਫ਼ਾਈ ਤੇ ਬੰਨ੍ਹ ਮਜ਼ਬੂਤ ਕਰਨ ਸਮੇਤ ਇਸ ਦੀ ਪਾਣੀ ਲਿਜਾਣ ਦੀ ਸਮਰੱਥ ਵਧਾਈ ਗਈ ਹੈ।

ਸਿਹਤ ਮਹਿਕਮੇ ਵੱਲੋਂ ਬਰਸਾਤੀ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੇ ਡੇਂਗੂ, ਚਿਕਨਗੁਨੀਆ, ਡਾਇਰੀਆ, ਹੈਪੇਟਾਈਟਸ ਤੇ ਹੋਰ ਬਿਮਾਰੀਆਂ ਤੋਂ ਬਚਾਅ ਸਬੰਧੀ ਕੀਤੇ ਉਪਾਵਾਂ ਦੀ ਜਾਣਕਾਰੀ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਹੰਗਾਮੀ ਮੈਡੀਕਲ ਸਥਿਤੀ ਲਈ 104 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਸਿਹਤ ਵਿਭਾਗ ਸਮੇਤ ਡਰੇਨੇਜ, ਜਲ ਸਪਲਾਈ, ਸਥਾਨਕ ਸਰਕਾਰਾਂ, ਪੰਚਾਇਤ, ਸਿੱਖਿਆ, ਆਈ.ਐਮ.ਏ., ਕੈਮਿਸਟ ਐਸੋਸੀਏਸ਼ਨ, ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸਬੰਧਤ ਵਿਭਾਗਾਂ ਦਾ ਆਪਸੀ ਤਾਲਮੇਲ ਕਰਵਾਇਆ ਗਿਆ ਹੈ। ਸੰਭਾਵੀ ਹੜ੍ਹਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ 85 ਦਵਾਈਆਂ ਦੀ ਸੂਚੀ ਬਣਾ ਕੇ ਸਾਰੇ ਹਸਪਤਾਲਾਂ ‘ਚ ਪਹੁੰਚਾਈਆ ਹਨ।

ਸਿਹਤ ਮੰਤਰੀ ਨੇ ਅੱਗੇ ਦੱਸਿਆ ਕਿ ਰਾਜ ਭਰ ‘ਚ ਡੇਂਗੂ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ ‘ਚ 1200 ਬੈਡ ਰਾਖਵੇਂ ਰੱਖੇ ਹਨ, ਡੇਂਗੂ ਟੈਸਟਿੰਗ ‘ਚ 10 ਗੁਣਾ ਵਾਧਾ ਕੀਤਾ ਗਿਆ ਹੈ ਤੇ ਇਕੱਲੇ ਆਮ ਆਦਮੀ ਕਲੀਨਿਕਾਂ ‘ਚ ਹੀ 30000 ਟੈਸਟ ਹੋਏ ਹਨ ਅਤੇ ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਡੇਂਗੂ ਦੇ ਮੁਫ਼ਤ ਇਲਾਜ ਸਮੇਤ 12000 ਰੁਪਏ ਦੀ ਸਿੰਗਲ ਡੋਜ਼ ਪਲੇਟਲੈਟ ਕਿੱਟ ਵੀ ਮੁਫ਼ਤ ਮੁਹੱਈਆ ਕਰਵਾਈ ਗਈ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ 2300 ਸਾਂਝੀਆਂ ਟੀਮਾਂ ਦਾ ਗਠਨ ਕਰਕੇ ਮੱਛਰਾਂ ਦੀ ਪ੍ਰਜਣਨ ਚੈਕ ਕਰਨ ਲਈ 1500 ਬ੍ਰੀਡਿੰਗ ਚੈਕਰ, 38122 ਟ੍ਰੇਂਡ ਨਰਸਿੰਗ ਸਟੂਡੈਂਟਸ, 20515 ਆਸ਼ਾ ਵਰਕਰਾਂ ਨੂੰ ਵੀ ਸਿਖਲਾਈ ਦੇ ਕੇ 53 ਲੱਖ ਘਰਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 11000 ਤੋਂ ਵਧ ਘਰਾਂ ‘ਚ ਡੇਂਗੂ ਦਾ ਲਾਰਵਾ ਨਸ਼ਟ ਕੀਤਾ ਗਿਆ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਵੀ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੀ ਕਾਰਵਾਈ ਦੀ ਰੀਅਲ ਟਾਈਮ ਮੋਨੀਟਰਿੰਗ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਵੱਲੋਂ ਪ੍ਰਧਾਨ ਮੰਤਰੀ ਦੀ 17 ਜੁਲਾਈ ਨੂੰ ਪੰਜਾਬ ਫੇਰੀ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਡਾ. ਬਲਬੀਰ ਸਿੰਘ ਨੇ ਉਮੀਦ ਪ੍ਰਗਟਾਈ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਵਿਤਕਰਾ ਬੰਦ ਕਰੇ ਅਤੇ ਇਸ ਫੇਰੀ ਤੋਂ ਪਹਿਲਾਂ ਪਿਛਲੇ ਸਾਲ ਆਏ ਹੜ੍ਹ ਪੀੜਤਾਂ ਲਈ ਐਲਾਨੀ ਰਾਸ਼ੀ, ਪੰਜਾਬ ਦੇ ਰੁਕੇ ਦਿਹਾਤੀ ਵਿਕਾਸ ਫੰਡਾਂ ਸਮੇਤ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਦੇ ਘਟਾਏ ਫੰਡ ਤੁਰੰਤ ਜਾਰੀ ਕਰੇ।

 

Scroll to Top