ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਲੰਬਿਤ ਕੇਸਾਂ ਦਾ ਲਿਆ ਜਾਇਜਾ

ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਨੇ ਲੰਬਿਤ ਕੇਸਾਂ ਦਾ ਲਿਆ ਜਾਇਜਾ
ਕੇਸਾਂ ਦੇ ਨਿਪਟਾਰੇ ਸਬੰਧੀ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼
ਪਟਿਆਲਾ : ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ ਇਸ਼ਾ ਸਿੰਗਲ ਦੀ ਅਗਵਾਈ ਹੇਠ ਅੱਜ ਸੀ.ਐਮ.ਵਿੰਡੋ ਅਤੇ ਪੀ.ਜੀ.ਆਰ.ਐਸ. (ਪ੍ਰਸ਼ਾਸ਼ਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ ).ਪੋਰਟਲ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਸਬੰਧੀ ਇਕ ਬੈਠਕ ਕੀਤੀ ਗਈ । ਉਹਨਾਂ ਨੇ ਬੈਠਕ ਵਿੱਚ ਵੱਖ ਵੱਖ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਤੋਂ ਈ-ਸੇਵਾ, ਡੋਰ ਸਟੈਪ ਡਲਿਵਰੀ, ਪੀ.ਜੀ.ਆਰ.ਐਸ. ਪੋਰਟਲ ਅਤੇ ਸੀ.ਐਮ.ਵਿੰਡੋ ਸਬੰਧੀ ਲੰਬਿਤ ਪਏ ਕੇਸਾਂ ਦਾ ਜਾਇਜਾ ਲਿਆ । ਇਸ਼ਾ ਸਿੰਗਲ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ: ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਮਾਂ ਬੱਧ ਢੰਗ ਨਾਲ ਹੱਲ ਕੀਤਾ ਜਾਵੇ । ਉਹਨਾਂ ਕਿਹਾ ਕਿ ਲੰਬਿਤ ਕੇਸਾਂ ਨੂੰ ਪਹਿਲ ਦੇ ਆਧਾਰ ‘ਤੇ ਨਿਪਟਾਇਆ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕੋਈ ਵੀ ਕੇਸ ਲੰਬਿਤ ਨਾ ਰਹੇ । ਇਸ਼ਾ ਸਿੰਗਲ ਨੇ ਪੈਡਿੰਗ ਪਏ ਕੇਸਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਅਣਗਿਹਲੀ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ । ਉਹਨਾਂ ਸਮੂਹ ਸਮਾਜਿਕ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਦੇ ਸਾਰੇ ਅਧਿਕਾਰੀਆਂ ਨੂੰ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਲੰਬਿਤ ਪਏ ਕੇਸਾਂ ਨੂੰ ਮੁਕੰਮਲ ਕਰਨ ਦੀ ਹਦਾਇਤੀ ਵੀ ਕੀਤੀ । ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਸ਼ਾਮਲ ਸਨ ।

Leave a Comment

Your email address will not be published. Required fields are marked *

Scroll to Top