Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 7:35 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਦੇਵੇਗੀ ਪੀ. ਐਸ. ਆਈ. ਈ. ਸੀ. ਅਤੇ ਅਨਾਜ ਦੀ ਢੋਆ-ਢੁਆਈ ਸਬੰਧੀ ਘੁਟਾਲਿਆਂ ਵਿੱਚ ਦਰਜ ਕੇਸਾਂ ਨੂੰ ਰੱਦ ਕਰਨ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ

ਵਿਜੀਲੈਂਸ ਦੇਵੇਗੀ ਪੀ. ਐਸ. ਆਈ. ਈ. ਸੀ. ਅਤੇ ਅਨਾਜ ਦੀ ਢੋਆ-ਢੁਆਈ ਸਬੰਧੀ ਘੁਟਾਲਿਆਂ ਵਿੱਚ ਦਰਜ ਕੇਸਾਂ ਨੂੰ ਰੱਦ ਕਰਨ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ

ਵਿਜੀਲੈਂਸ ਦੇਵੇਗੀ ਪੀ. ਐਸ. ਆਈ. ਈ. ਸੀ. ਅਤੇ ਅਨਾਜ ਦੀ ਢੋਆ-ਢੁਆਈ ਸਬੰਧੀ ਘੁਟਾਲਿਆਂ ਵਿੱਚ ਦਰਜ ਕੇਸਾਂ ਨੂੰ ਰੱਦ ਕਰਨ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ
ਚੰਡੀਗੜ੍ਹ, 2 ਜਨਵਰੀ : ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀਐਸਆਈਈਸੀ) ਅਤੇ ਅਨਾਜ ਦੀ ਢੋਆ-ਢੁਆਈ ਸਬੰਧੀ ਘੁਟਾਲਿਆਂ ਵਿੱਚ ਦਰਜ ਕੇਸਾਂ ਨੂੰ ਰੱਦ ਕਰਨ ਬਾਰੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਨੂੰ ਵਿਜੀਲੈਂਸ ਬਿਊਰੋ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਜਾ ਰਹੀ ਹੈ। ਇਨ੍ਹਾਂ ਮੁਕੱਦਮਿਆਂ ਵਿੱਚ ਕ੍ਰਮਵਾਰ ਕਾਂਗਰਸ ਦੇ ਸਾਬਕਾ ਮੰਤਰੀ ਸ਼ਾਮ ਸੁੰਦਰ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਵਿੱਤੀ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ੀ ਠਹਿਰਾਏ ਗਏ ਸਨ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਉਕਤ ਨੇਤਾਵਾਂ ਖ਼ਿਲਾਫ਼ ਵੱਖ-ਵੱਖ ਥਾਈਂ ਦਾਇਰ ਐਫਆਈਆਰਜ਼ ਨੂੰ ਹਾਈਕੋਰਟ ਨੇ 20 ਦਸੰਬਰ ਨੂੰ ਜਾਂਚ ਪ੍ਰਕਿਰਿਆ ਵਿਚਲੀਆਂ ਖਾਮੀਆਂ ਅਤੇ ਮੁਕੱਦਮੇ ਲਈ ਨਾਕਾਫ਼ੀ ਆਧਾਰਾਂ ਦਾ ਹਵਾਲਾ ਦਿੰਦੇ ਹੋਏ ਰੱਦ ਕਰ ਦਿੱਤਾ ਸੀ। ਉਧਰ ਵਿਜੀਲੈਂਸ ਬਿਊਰੋ ਦਾ ਦਾਅਵਾ ਹੈ ਕਿ ਉੱਚ ਅਦਾਲਤ ਦਾ ਇਹ ਫੈਸਲਾ ਨੁਕਸਦਾਰ ਹੈ ਕਿਉਂਕਿ ਉਸਨੇ ਹੇਠਲੀ ਅਦਾਲਤ ਵਿੱਚ ਦਾਖ਼ਲ ਕੀਤੀ ਚਾਰਜਸ਼ੀਟ ਵਿੱਚ ਪੇਸ਼ ਕੀਤੇ ਸਬੂਤਾਂ `ਤੇ ਵਿਚਾਰ ਨਹੀਂ ਕੀਤਾ ਕਿਉਂਕਿ ਇੰਨਾਂ ਕੇਸਾਂ ਵਿੱਚ ਪੈਸਿਆਂ ਦਾ ਲੈਣ-ਦੇਣ, ਜਾਅਲੀ ਦਸਤਾਵੇਜ਼ ਅਤੇ ਗਵਾਹਾਂ ਦੇ ਬਿਆਨਾਂ ਸਮੇਤ ਭੌਤਿਕ ਸਬੂਤ ਭ੍ਰਿਸ਼ਟਾਚਾਰ ਅਤੇ ਸ਼ਕਤੀ ਦੀ ਦੁਰਵਰਤੋਂ ਵੱਲ ਇਸ਼ਾਰਾ ਕਰਦੇ ਹਨ।
ਜਿਕਰਯੋਗ ਹੈ ਕਿ ਘੁਟਾਲਾ ਉਦਯੋਗਿਕ ਪਲਾਟਾਂ ਦੀ ਵੰਡ ਵਿੱਚ ਕਥਿਤ ਹੇਰਾਫੇਰੀ ਨਾਲ ਸਬੰਧਤ ਹੈ ਜਿਸ ਵਿੱਚ ਅਰੋੜਾ `ਤੇ ਚੋਣਵੇਂ ਵਿਅਕਤੀਆਂ ਨੂੰ ਲਾਭ ਪਹੁੰਚਾਉਣ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਅਤੇ ਸਰਕਾਰੀ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਹੈ ਜਦਕਿ ਅਨਾਜ ਦੀ ਢੋਆ-ਢੁਆਈ ਦੇ ਘੁਟਾਲੇ ਵਿੱਚ ਆਸ਼ੂ ਵਿਰੁੱਧ ਟਰਾਂਸਪੋਰਟੇਸ਼ਨ ਟੈਂਡਰ ਦੇਣ ਵਿੱਚ ਬੇਨਿਯਮੀਆਂ ਦੇ ਦੋਸ਼ ਲੱਗੇ ਹਨ।
ਬਿਊਰੋ ਦੇ ਅਧਿਕਾਰੀਆਂ ਮੁਤਾਬਿਕ ਉੱਚ ਅਦਾਲਤ ਇਸ ਗੱਲ ਨੂੰ ਨਜ਼ਰਅੰਦਾਜ਼ ਕੀਤਾ ਹੈ ਕਿ ਜਾਅਲੀ ਦਸਤਾਵੇਜ਼ ਪੇਸ਼ ਕਰਕੇ ਟੈਂਡਰ ਲੈਣ ਲਈ ਸਕੂਟਰਾਂ, ਤਿੰਨ ਪਹੀਆ ਟੈਂਪੂਆਂ ਅਤੇ ਟਰੈਕਟਰਾਂ ਨੂੰ ਅਨਾਜ ਦੀ ਢੋਆ ਢੁਆਈ ਕਰਨ ਵਾਲੇ ਵਾਹਨਾਂ ਵਜੋਂ ਦਿਖਾਇਆ ਗਿਆ ਹੈ। ਭ੍ਰਿਸ਼ਟਾਚਾਰ ਸਬੰਧੀ ਸਬੂਤਾਂ `ਤੇ ਵਿਚਾਰ ਕੀਤੇ ਬਿਨਾਂ ਕੇਸ ਰੱਦ ਕਰ ਦਿੱਤਾ ਗਿਆ। ਅਧਿਕਾਰੀ ਨੇ ਕਿਹਾ ਜੇ ਘੁਟਾਲੇ ਵਿੱਚ ਕੋਈ ਬੇਨਿਯਮੀ ਨਹੀਂ ਸੀ, ਤਾਂ ਅਰੋੜਾ ਵਿਜੀਲੈਂਸ ਅਧਿਕਾਰੀ ਨੂੰ ਰਿਸ਼ਵਤ ਦੇਣ ਕਿਉਂ ਗਿਆ ਸੀ ਜਿੱਥੇ ਉਸ ਨੂੰ ਰੰਗੇ ਹੱਥੀਂ ਫੜ ਲਿਆ ਗਿਆ। ਉਕਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਵਿੱਚ ਇਸ ਫੈਸਲੇ ਨੂੰ ਚੁਣੌਤੀ ਦੇ ਕੇ ਕੇਸ ਲੜਨ ਦਾ ਫੈਸਲਾ ਕੀਤਾ ਹੈ ਕਿਉਂਕਿ ਦੋਵਾਂ ਮਾਮਲਿਆਂ ਵਿੱਚ ਬੇਨਿਯਮੀਆਂ ਦੇ ਕਾਫੀ ਸਬੂਤ ਹਨ ।ਵਿਜੀਲੈਂਸ ਬਿਊਰੋ ਵੱਲੋਂ ਰਾਜ ਦੇ ਐਡਵੋਕੇਟ ਜਨਰਲ ਨੂੰ ਵੀ ਇਸ ਮਾਮਲੇ ਤੋਂ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਅਪੀਲ ਅਗਲੇ ਕੁਝ ਦਿਨਾਂ ਵਿੱਚ ਦਾਇਰ ਕੀਤੀ ਜਾਵੇਗੀ।

Scroll to Top