Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 5:03 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦੀ ਸੀਨੀਅਰ ਸਹਾਇਕ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 5 ਅਗਸਤ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਆਰ. ਆਈ. ਏ. ਸ਼ਾਖਾ, ਡੀ.ਸੀ ਦਫ਼ਤਰ ਐਸ ਏ ਐਸ ਨਗਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਭੁਪਿੰਦਰ ਕੌਰ ਨੂੰ ਇੱਕ ਲੱਖ ਰੁਪਏ  ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ,ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਪਿੰਡ ਚਿਤ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸੀਨੀਅਰ ਸਹਾਇਕ ਨੇ ਸ਼ਿਕਾਇਤਕਰਤਾ ਤੋਂ ਸਕਾਈ ਰੌਕ ਵੈਲਫੇਅਰ ਸੁਸਾਇਟੀ, ਸੈਕਟਰ 111/112, ਮੋਹਾਲੀ ਵਿਖੇ ਨਿਲਾਮੀ ਪਲਾਟ ਦਿਵਾਉਣ  ਬਦਲੇ 8,00,000 ਰੁਪਏ ਬਤੌਰ ਰਿਸ਼ਵਤ ਮੰਗੇ ਸਨ ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਐਸ. ਏ. ਐਸ. ਨਗਰ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਦੀ ਟੀਮ ਨੇ ਦੋਸ਼ੀ ਸੀਨੀਅਰ ਸਹਾਇਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਐਸ. ਏ. ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

Scroll to Top