ਲੁਧਿਆਣਾ, 20 ਮਈ 2026 : ਪੰਜਾਬ ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਨੇ ਅੱਜ ਇਕ ਮਾਮਲੇ ਵਿਚ ਕਾਰਵਾਈ ਕਰਦਿਆਂ ਪੀਐਸਪੀਸੀਐਲ ਦੇ ਸਾਬਕਾ ਸੀਐਮਡੀ ਸਣੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਦੇ ਅਨੁਸਾਰ ਇਹ ਕਾਰਵਾਈ ਵਿਜੀਲੈਂਸ ਜਾਂਚ ਨੰਬਰ 05, ਮਿਤੀ 10 ਮਈ 2021 ਦੀ ਜਾਂਚ ਪੂਰੀ ਹੋਣ ਤੋਂ ਬਾਅਦ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਵਿਖੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ, ਜਿਨਾ ਵਿਚ ਪੀਐਸਪੀਸੀਐਲ ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ।