Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 12:37 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਦਿਆਰਥੀਆਂ ਲਈ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ

ਵਿਦਿਆਰਥੀਆਂ ਲਈ ਮਾਨਸਿਕ ਤੌਰ 'ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ: ਡਾ. ਜਗਦੀਪ ਸਿੰਘ

ਪਟਿਆਲਾ, 13 ਮਈ – ਪੰਜਾਬੀ ਯੂਨੀਵਰਸਿਟੀ ਵਿਖੇ ਡੀਨ ਵਿਦਿਆਰਥੀ ਭਲਾਈ ਵੱਲੋਂ ਵੱਖ-ਵੱਖ ਹੋਸਟਲਾਂ ਵਿੱਚ ਚੱਲ ਰਹੀ ਹਫ਼ਤਾਵਾਰੀ ਵਰਕਸ਼ਾਪ ਲੜੀ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ‘ਪ੍ਰੀਖਿਆ ਸਬੰਧੀ ਤਣਾਅ ਦਾ ਪ੍ਰਬੰਧਨ’ ਵਿਸ਼ੇ ‘ਤੇ ਕਰਵਾਈ ਗਈ ਇਸ ਵਰਕਸ਼ਾਪ ਲੜੀ ਦੇ ਵਿਦਾਇਗੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਕੀਤੀ ਗਈ।
ਜ਼ਿਕਰਯੋਗ ਹੈ ਕਿ ਇੱਕ ਹਫ਼ਤੇ ਦੇ ਅਰਸੇ ਦੌਰਾਨ ਕੈਂਪਸ ਦੇ 15 ਹੋਸਟਲਾਂ ਵਿੱਚ ਕੁੱਲ 14 ਵਰਕਸ਼ਾਪਾਂ ਲਗਾਈਆਂ ਗਈਆਂ। ਅੱਠ ਮਾਨਸਿਕ ਸਿਹਤ ਰਾਜਦੂਤਾਂ ਨੇ ਹੋਸਟਲ ਵਾਰਡਨਾਂ ਦੇ ਸਹਿਯੋਗ ਨਾਲ਼ ਵਿਦਿਆਰਥੀਆਂ ਨਾਲ਼ ਸਿੱਧਾ ਰਾਬਤਾ ਕਾਇਮ ਕੀਤਾ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਹੋਣ ਵਾਲੀ ਘਬਰਾਹਟ ਦੀ ਸਥਿਤੀ ਨਾਲ਼ ਨਜਿੱਠਣ ਲਈ ਵਿਹਾਰਕ ਨੁਕਤੇ ਸਿਖਾਏ ਗਏ।
ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਅਤੇ ਅਕਾਦਮਿਕ ਕਾਰਗੁਜ਼ਾਰੀ ਵਿਚਕਾਰ ਸੰਤੁਲਨ ਬਣਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪ੍ਰੀਖਿਆਵਾਂ ਕੇਵਲ ਅਕਾਦਮਿਕ ਮੁਲਾਂਕਣ ਦਾ ਜ਼ਰੀਆ ਹਨ, ਨਾ ਕਿ ਜੀਵਨ ਦੀ ਅੰਤਿਮ ਚੁਣੌਤੀ, ਇਸ ਲਈ ਵਿਦਿਆਰਥੀਆਂ ਨੂੰ ਕਿਸੇ ਵੀ ਕਿਸਮ ਦੇ ਮਾਨਸਿਕ ਦਬਾਅ ਹੇਠ ਆਉਣ ਦੀ ਬਜਾਏ ਆਤਮ-ਵਿਸ਼ਵਾਸ ਨਾਲ ਅੱਗੇ ਵਧਣਾ ਚਾਹੀਦਾ ਹੈ। ​
ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਮੁਕਾਬਲੇਬਾਜ਼ੀ ਦੇ ਦੌਰ ਵਿੱਚ ਵਿਦਿਆਰਥੀਆਂ ਲਈ ਮਾਨਸਿਕ ਤੌਰ ‘ਤੇ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ।  ਉਨ੍ਹਾਂ ਡੀਨ ਵਿਦਿਆਰਥੀ ਭਲਾਈ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਅਤੇ ਉਨ੍ਹਾਂ ਨੂੰ ਇੱਕ ਸਿਹਤਮੰਦ ਅਕਾਦਮਿਕ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ।
Scroll to Top