ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬਡੂੰਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ

ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਬਡੂੰਗਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰਵਾਨਾ ਕੀਤੀ ਬੱਸ
-ਸ਼ਰਧਾਲੂ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਕਰਨਗੇ ਦਰਸ਼ਨ
-ਕਿਹਾ, ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਭਗਵੰਤ ਸਿੰਘ ਮਾਨ ਸਰਕਾਰ ਦਾ ਬਹੁਤ ਹੀ ਸ਼ਲਾਘਾਯੋਗ ਲੋਕ ਪੱਖੀ ਉਪਰਾਲਾ
ਪਟਿਆਲਾ, 5 ਫਰਵਰੀ:
‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ‘ਤੇ ਸ਼ੁਰੂ ਕੀਤੇ ਲੋਕ ਪੱਖੀ ਉਪਰਾਲਿਆਂ ਤਹਿਤ ਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਵੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।’ ਇਹ ਪ੍ਰਗਟਾਵਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਅੱਜ ਸਵੇਰੇ ਆਪਣੇ ਹਲਕੇ ਦੇ ਬਡੂੰਗਰ ਇਲਾਕੇ ਵਿੱਚੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਖਾਟੂ ਸ਼ਿਆਮ ਜੀ ਤੇ ਸਾਲਾਸਰ ਬਾਲਾਜੀ ਧਾਮ ਜੀ ਦੇ ਦਰਸ਼ਨਾਂ ਲਈ ਬੱਸ ਭੇਜਣ ਮੌਕੇ ਕੀਤਾ।
ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਇਹ ਸਕੀਮ ਸ਼ਰਧਾਲੂਆਂ ਲਈ ਪੰਜਾਬ ਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਈ ਹੈ। ਉਨ੍ਹਾਂ ਦੱਸਿਆ ਕਿ ਸਫ਼ਰ ਦੌਰਾਨ ਯਾਤਰੀਆਂ ਦੀ ਸੌਖ ਲਈ ਭੋਜਨ, ਸਥਾਨਕ ਯਾਤਰਾ, ਸਵਾਗਤੀ ਕਿੱਟ ਤੇ ਰਹਿਣ-ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਦਿਤੀ ਜਾ ਰਹੀ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਸਕੀਮ ਦਾ ਜਰੂਰ ਲਾਭ ਲੈਣ।

Leave a Comment

Your email address will not be published. Required fields are marked *

Scroll to Top