Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:38 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਕੋਹਲੀ ਨੇ 1.50 ਕਰੋੜ ਦੀ ਲਾਗਤ ਨਾਲ ਸੜਕ ਨੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

ਵਿਧਾਇਕ ਕੋਹਲੀ ਨੇ 1.50 ਕਰੋੜ ਦੀ ਲਾਗਤ ਨਾਲ ਸੜਕ ਨੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

ਪਟਿਆਲਾ , 15 ਮਈ :ਪਟਿਆਲਾ ਦੇ ਘਲੌੜੀ ਗੇਟ ਸਥਿਤ ਮੜੀਆਂ ਵਾਲੇ ਪੁਲ ਤੋਂ ਲੈ ਕੇ ਡਕਾਲਾ ਚੁੰਗੀ ਚੌਂਕ ਤੱਕ ਬਣਨ ਵਾਲੀ ਕਰੀਬ 1.70 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਅੱਜ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਕੀਤਾ ਗਿਆ।

ਵਿਧਾਇਕ ਕੋਹਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਤੋਂ ਖਰਾਬ ਸੜਕ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਕਾਸ ਕਾਰਜ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਵਿਧਾਇਕ ਕੋਹਲੀ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਆਵਾਜਾਈ ਸੁਗਮ ਹੋਵੇਗੀ ਅਤੇ ਇਲਾਕੇ ਦੇ ਵਪਾਰੀਆਂ ਤੇ ਰਹਿਣ ਵਾਲੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਇਸ ਮੌਕੇ ਐਕਸੀਅਨ ਵਨੀਤ ਸਿੰਗਲਾ ਵਾਰਡ 33 ਦੀ ਐਮਸੀ ਗੀਤਾ ਰਾਣੀ, ਵਾਰਡ 40 ਦੇ ਇੰਚਾਰਜ ਗੁਰਪ੍ਰੀਤ ਗੂਰੀ, ਵਾਰਡ 39 ਦੀ ਇੰਚਾਰਜ ਜੋਤੀ, ਵਾਰਡ 35 ਤੋਂ ਰਮੇਸ਼ ਸਿੰਗਲਾ ਸਮੇਤ ਪੁਨੀਤ ਬੁੱਧੀਰਾਜਾ ਅਤੇ ਮਨਦੀਪ ਝੋਲਾ ਵੀ ਹਾਜ਼ਰ ਰਹੇ।
Scroll to Top