Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 4:31 am

+91 90915 01313 , +91 90916 01313

punjabbanni@gmail.com
punjabbani@yahoo.com

ਵਿਧਾਇਕ ਗੁਰਲਾਲ ਘਨੌਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡ ਪੁਰਸਕਾਰ ਨਾਲ ਸਨਮਾਨ

ਵਿਧਾਇਕ ਗੁਰਲਾਲ ਘਨੌਰ ਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੇਡ ਪੁਰਸਕਾਰ ਨਾਲ ਸਨਮਾਨ

ਘਨੌਰ /ਪਟਿਆਲਾ, 25 ਮਈ : ਪੰਜਾਬ ਸਰਕਾਰ ਵੱਲੋਂ ਅੱਜ ਕਰਵਾਏ ਗਏ ਰਾਜ ਪੱਧਰੀ ਖਿਡਾਰੀ ਸਨਮਾਨ ਸਮਾਰੋਹ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਉਘੇ ਕਬੱਡੀ ਖਿਡਾਰੀ ਤੇ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਨੂੰ ਪੰਜਾਬ ਦੇ ਸਰਵਉੱਚ ਖੇਡ ਪੁਰਸਕਾਰ ‘ਮਹਾਰਾਜਾ ਰਣਜੀਤ ਸਿੰਘ ਐਵਾਰਡ’ ਨਾਲ ਸਨਮਾਨਿਤ ਕੀਤਾ।ਗੁਰਲਾਲ ਘਨੌਰ ਨੂੰ ਇਹ ਸਨਮਾਨ ਉਨ੍ਹਾਂ ਵੱਲੋਂ ਕਬੱਡੀ ਖਿਡਾਰੀ ਵਜੋਂ ਕਰੀਬ ਦੋ ਦਹਾਕਿਆਂ ਤੋਂ ਵੀ ਵੱਧ ਸਮੇਂ ਲਈ ਕਬੱਡੀ ਖੇਡਣ ਵਾਸਤੇ ਮਿਲਿਆ ਹੈ, ਕਿਉਂਕਿ ਇਹ ਪੁਰਸਕਾਰ 2018 ਤੋਂ ਲੈ 2023 ਤੱਕ ਦੇ ਪ੍ਰਦਾਨ ਕੀਤੇ ਗਏ ਹਨ।

ਇਸ ਪ੍ਰਾਪਤੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ, “ਮੇਰੇ ਲਈ ਇਹ ਐਵਾਰਡ ਸਿਰਫ਼ ਇੱਕ ਸਨਮਾਨ ਹੀ ਨਹੀਂ, ਬਲਕਿ ਖੇਡਾਂ ਪ੍ਰਤੀ ਮੇਰੀ ਅਟੁੱਟ ਲਗਨ ਅਤੇ ਦੇਸ਼-ਵਿਦੇਸ਼ ਵਿੱਚ ਵਸਦੇ ਲੋਕਾਂ ਵੱਲੋਂ ਮਿਲੇ ਪਿਆਰ ਦਾ ਪ੍ਰਤੀਕ ਹੈ।”

ਵਿਧਾਇਕ ਗੁਰਲਾਲ ਨੇ ਕਿਹਾ ਕਿ ਇਹ ਸਨਮਾਨ ਹਲਕਾ ਘਨੌਰ ਦੇ ਹਰ ਪਰਿਵਾਰ ਅਤੇ ਹਰ ਉਸ ਖਿਡਾਰੀ ਨੂੰ ਸਮਰਪਿਤ ਹੈ ਜੋ ਮੈਦਾਨ ਵਿੱਚ ਪੰਜਾਬ ਦਾ ਨਾਮ ਚਮਕਾਉਣ ਲਈ ਦਿਨ-ਰਾਤ ਇੱਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ, “ਮੈਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕਿ ‘ਰੰਗਲਾ ਪੰਜਾਬ’ ਬਣਾਉਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਾਡੀ ਮਿਹਨਤ ਇਸੇ ਤਰ੍ਹਾਂ ਜਾਰੀ ਰਹੇਗੀ।”

ਜਿਕਰਯੋਗ ਹੈ ਕਿ ਵਿਧਾਇਕ ਗੁਰਲਾਲ ਘਨੌਰ ਨੇ ਹਲਕੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਦੇ ਨਾਲ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਉਨ੍ਹਾਂ ਨੂੰ ਖੇਡ ਦੇ ਮੈਦਾਨਾਂ ਵਿੱਚ ਉਤਾਰ ਕੇ ਹਰ ਪਿੰਡ ਵਿੱਚ ਖੇਡ ਦੇ ਮੈਦਾਨ ਬਣਾਉਣ ਦਾ ਬੀੜਾ ਉਠਾਇਆ ਹੈ। ਉਹ ਖੁਦ ਮੈਦਾਨਾਂ ਵਿੱਚ ਜਾ ਕੇ ਨੌਜਵਾਨਾਂ ਨੂੰ ਖੇਡਣ ਲਈ ਪ੍ਰੇਰਿਤ ਕਰ ਰਹੇ ਹਨ।

Scroll to Top