Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:48 pm

+91 90915 01313 , +91 90916 01313

punjabbanni@gmail.com
punjabbani@yahoo.com

ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਮੌਕੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਪਟਿਆਲਾ, 30 ਮਈ : ਵਿਸ਼ਵ ਤੰਬਾਕੂ ਨਿਸ਼ੇਧ ਦਿਵਸ ਦੇ ਮੌਕੇ ‘ਤੇ ਸਿਵਲ ਸਰਜਨ ਦਫ਼ਤਰ, ਪਟਿਆਲਾ ਵੱਲੋਂ ਸੀਨੀਅਰ ਸੈਕੰਡਰੀ ਮੌਡਰਨ ਸਕੂਲ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਸਿਵਲ ਸਰਜਨ ਡਾ. ਸ਼ੈਲੀ ਜੇਟਲੀ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ।
ਇਸ ਸਮਾਗਮ ਦੀ ਪ੍ਰਧਾਨਗੀ ਡਾ. ਇੰਦਰਪ੍ਰੀਤ ਰੰਧਾਵਾ, ਅਸਿਸਟੈਂਟ ਹੈਲਥ ਅਫਸਰ ਅਤੇ ਜ਼ਿਲ੍ਹਾ ਨੋਡਲ ਅਫਸਰ, ਨੈਸ਼ਨਲ ਟੋਬੈਕੋ ਕੰਟਰੋਲ ਪ੍ਰੋਗਰਾਮ ਅਤੇ ਡਾ. ਸੁਨੰਦਾ, ਡਿਪਟੀ ਜਿਲ੍ਹਾ ਹੈਲਥ ਅਫਸਰ ਵੱਲੋਂ ਕੀਤੀ ਗਈ। ਇਸ ਮੌਕੇ ਮਾਤਾ ਲਕਸ਼ਮੀ ਬਾਈ ਡੈਂਟਲ ਕਾਲਜ ਦੀ ਟੀਮ ਨੇ ਵੀ ਸਿਵਲ ਸਰਜਨ ਦਫ਼ਤਰ ਨਾਲ ਮਿਲ ਕੇ ਸਰਗਰਮ ਭੂਮਿਕਾ ਨਿਭਾਈ।
ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਤੰਬਾਕੂ ਅਤੇ ਇਸ ਨਾਲ ਸੰਬੰਧਿਤ ਉਤਪਾਦਾਂ ਦੇ ਸੇਵਨ ਨਾਲ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਬੁਲਾਰਿਆਂ ਨੇ ਦੱਸਿਆ ਕਿ ਤੰਬਾਕੂ ਦੀ ਵਰਤੋਂ ਕੈਂਸਰ, ਦਿਲ ਦੀਆਂ ਬਿਮਾਰੀਆਂ, ਸਾਹ ਸੰਬੰਧੀ ਰੋਗਾਂ ਅਤੇ ਹੋਰ ਕਈ ਗੰਭੀਰ ਸਿਹਤ ਸਮੱਸਿਆਵਾਂ ਦਾ ਕਾਰਨ ਬਣਦੀ ਹੈ। ਓਹਨਾ ਵਿਦਿਆਰਥੀਆਂ ਨੂੰ ਤੰਬਾਕੂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਵੀ ਇਸ ਬਾਰੇ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਾਰੇ ਹਾਜ਼ਰ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਵੱਲੋਂ “ਤੰਬਾਕੂ ਨਾ ਵਰਤਣ” ਦੀ ਸਹੁੰ ਵੀ ਚੁੱਕੀ ਗਈ। ਸਮਾਗਮ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੇ ਸਵਾਲਾਂ ਦੇ ਜਵਾਬ ਪ੍ਰਾਪਤ ਕੀਤੇ।
ਸਿਵਲ ਸਰਜਨ ਦਫ਼ਤਰ ਦੇ ਸ਼੍ਰੀ ਬਲਜਿੰਦਰ ਠਾਕੁਰ ਅਤੇ ਡਾ. ਸਵਿਤਾ ਨੇ ਵੀ ਆਪਣੇ ਪ੍ਰਭਾਵਸ਼ਾਲੀ ਲੈਕਚਰਾਂ ਅਤੇ ਕਵਿਤਾਵਾਂ ਰਾਹੀਂ ਤੰਬਾਕੂ ਮੁਕਤ ਜੀਵਨ ਦਾ ਸੰਦੇਸ਼ ਦਿੱਤਾ। ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਤੰਬਾਕੂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਕੇ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਵੱਲ ਪ੍ਰੇਰਿਤ ਕਰਨਾ ਸੀ।
Scroll to Top