Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 11 Sep 2026 | 3:13 pm

+91 90915 01313 , +91 90916 01313

punjabbanni@gmail.com
punjabbani@yahoo.com

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 10 ਸਤੰਬਰ 2026 : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਅਤੇ ਉੱਘੇ ਸਿਆਸਤਦਾਨ ਚੁੰਨੀ ਲਾਲ ਭਗਤ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਚੁੰਨੀ ਲਾਲ ਭਗਤ ਦੇ ਚਲਾਣੇ ਨਾਲ ਸਿਆਸੀ ਖੇਤਰ ਵਿੱਚ ਇੱਕ ਵੱਡਾ ਅਤੇ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਚੁੰਨੀ ਲਾਲ ਭਗਤ ਨੂੰ ਇੱਕ ਬਹੁਤ ਹੀ ਪ੍ਰਤਿਭਾਸ਼ਾਲੀ, ਸਮਰਪਿਤ, ਨਿਮਰ, ਸੁਲਝੇ ਹੋਏ ਅਤੇ ਯੋਗ ਸਿਆਸਤਦਾਨ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਇੱਕ ਅਜਿਹੇ ਆਗੂ ਸਨ ਜਿਨ੍ਹਾਂ ਤੋਂ ਬਹੁਤ ਸਾਰੇ ਲੋਕਾਂ ਨੂੰ ਬਹੁਤ ਕੁਝ ਸਿੱਖਣ ਨੂੰ ਮਿਲਿਆ ਅਤੇ ਉਨ੍ਹਾਂ ਦਾ ਜੀਵਨ ਭਰ ਦਾ ਕਾਰਜ ਸਾਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ।

ਸਪੀਕਰ ਨੇ ਸੂਬੇ ਲਈ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਚੁੰਨੀ ਲਾਲ ਭਗਤ ਵੱਲੋਂ ਜਲੰਧਰ ਖੇਤਰ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਜਨਤਾ ਵੱਲੋਂ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਉਨ੍ਹਾਂ ਦੇ ਜਨਤਕ ਕਾਰਜਾਂ ਅਤੇ ਸਾਫ਼-ਸੁਥਰੀ ਰਾਜਨੀਤੀ ਤੋਂ ਹਮੇਸ਼ਾ ਪ੍ਰੇਰਨਾ ਲੈਂਦਿਆਂ ਰਹਿਣਗੀਆਂ।

ਪੀੜਤ ਪਰਿਵਾਰ ਨਾਲ ਹਮਦਰਦੀ ਸਾਂਝੀ ਕਰਦਿਆਂ ਸਰਦਾਰ ਸੰਧਵਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।

Scroll to Top