Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 2:32 pm

+91 90915 01313 , +91 90916 01313

punjabbanni@gmail.com
punjabbani@yahoo.com

ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਐਨ ਡੀ ਆਰ ਐੱਫ ਵੱਲੋਂ ਆਫ਼ਤ ਪ੍ਰਬੰਧਨ ਟ੍ਰੇਨਿੰਗ

ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਐਨ ਡੀ ਆਰ ਐੱਫ ਵੱਲੋਂ ਆਫ਼ਤ ਪ੍ਰਬੰਧਨ ਟ੍ਰੇਨਿੰਗ

ਪਟਿਆਲਾ , 6 ਫਰਵਰੀ : ਸਮਾਣਾ ਅਤੇ ਪਾਤੜਾਂ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਆਫ਼ਤ ਪ੍ਰਬੰਧਨ ਬਾਰੇ ਜਾਗਰੂਕ ਕਰਨ ਲਈ ਐਨ ਡੀ ਆਰ ਐੱਫ (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀਆਂ ਟੀਮਾਂ ਵੱਲੋਂ ਵਿਸ਼ੇਸ਼ ਟ੍ਰੇਨਿੰਗ ਕਰਵਾਈ ਗਈ। ਇਹ ਟ੍ਰੇਨਿੰਗ ਇੰਸਪੈਕਟਰ ਅਨੁਰਾਧਾ ਅਤੇ ਸਬ ਇੰਸਪੈਕਟਰ ਆਸ਼ੀਸ਼ ਦੀ ਅਗਵਾਈ ਹੇਠ ਸਫ਼ਲਤਾਪੂਰਵਕ ਸੰਪੰਨ ਹੋਈ।

ਟ੍ਰੇਨਿੰਗ ਦੌਰਾਨ ਵਿਦਿਆਰਥੀਆਂ ਨੂੰ ਭੂਚਾਲ, ਅੱਗ, ਹੜਾਂ ਅਤੇ ਹੋਰ ਕੁਦਰਤੀ ਜਾਂ ਮਨੁੱਖੀ ਆਫ਼ਤਾਂ ਸਮੇਂ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਲਈ ਲਾਜ਼ਮੀ ਕਦਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਐਨ ਡੀ ਆਰ ਐੱਫ ਟੀਮ ਨੇ ਪ੍ਰੈਕਟੀਕਲ ਡੈਮੋਨਸਟ੍ਰੇਸ਼ਨ ਰਾਹੀਂ ਫਸਟ ਏਡ, ਸੁਰੱਖਿਅਤ ਇਵੈਕੁਏਸ਼ਨ ਅਤੇ ਐਮਰਜੈਂਸੀ ਸਥਿਤੀਆਂ ਨਾਲ ਨਜਿੱਠਣ ਦੇ ਤਰੀਕੇ ਵੀ ਸਿਖਾਏ।

ਇੰਸਪੈਕਟਰ ਅਨੁਰਾਧਾ ਨੇ ਕਿਹਾ ਕਿ ਅਜਿਹੀ ਟ੍ਰੇਨਿੰਗ ਨਾਲ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ ਵਧਦਾ ਹੈ ਅਤੇ ਉਹ ਕਿਸੇ ਵੀ ਆਫ਼ਤ ਸਮੇਂ ਸਹੀ ਫੈਸਲੇ ਲੈ ਸਕਦੇ ਹਨ। ਸਬ ਇੰਸਪੈਕਟਰ ਆਸ਼ੀਸ਼ ਨੇ ਸਕੂਲ ਪ੍ਰਸ਼ਾਸਨ ਦੀ ਸਹਿਯੋਗ ਭਾਵਨਾ ਦੀ ਸ਼ਲਾਘਾ ਕੀਤੀ। ਸਕੂਲ ਪ੍ਰਬੰਧਕਾਂ ਅਤੇ ਅਧਿਆਪਕਾਂ ਨੇ ਐਨ ਡੀ ਆਰ ਐੱਫ ਟੀਮ ਦਾ ਧੰਨਵਾਦ ਕਰਦਿਆਂ ਅਜਿਹੇ ਪ੍ਰੋਗਰਾਮਾਂ ਨੂੰ ਬਹੁਤ ਲਾਭਕਾਰੀ ਦੱਸਿਆ।

Scroll to Top