Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 7:51 am

+91 90915 01313 , +91 90916 01313

punjabbanni@gmail.com
punjabbani@yahoo.com

ਸਮਾਣਾ ਦੇ ਪਿੰਡ ਗਾਜੇਵਾਸ ਅਤੇ ਕਲਬੁਰਛਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਸਮਾਣਾ ਦੇ ਪਿੰਡ ਗਾਜੇਵਾਸ ਅਤੇ ਕਲਬੁਰਛਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਸਮਾਣਾ, 30 ਜੁਲਾਈ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਸਮਾਣਾ ਦੇ ਪਿੰਡ ਗਾਜੇਵਾਸ ਅਤੇ ਕਲਬੁਰਛਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਤਿਆਰ ਕੀਤੀ ਗਈ ਇਹ ਦਸਤਾਵੇਜ਼ੀ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਜੀਵਨ, ਫਲਸਫ਼ੇ ਅਤੇ ਸਮਾਨਤਾ, ਸਮਾਜਿਕ ਨਿਆਂ, ਪ੍ਰਭੂ ਭਗਤੀ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਮਹੱਤਵਪੂਰਨ ਉਪਰਾਲਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਹਰੇਕ ਪਿੰਡ ਵਿੱਚ ਇਹ ਦਸਤਾਵੇਜ਼ੀ ਦਿਖਾਈ ਜਾ ਰਹੀ ਹੈ ਤਾਂ ਜੋ ਖ਼ਾਸ ਕਰਕੇ ਨੌਜਵਾਨ ਪੀੜ੍ਹੀ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਜਾਣੂ ਹੋ ਸਕੇ।

ਦਸਤਾਵੇਜ਼ੀ ਦੇਖਣ ਉਪਰੰਤ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਨੂੰ ਸੱਚੀ ਸ਼ਰਧਾਂਜਲੀ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਸਾਹਿਬ ਦਾ ਸਮਾਨਤਾ, ਭਾਈਚਾਰੇ ਅਤੇ ਭੇਦਭਾਵ ਰਹਿਤ ਸਮਾਜ ਦਾ ਸੰਦੇਸ਼ ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

Scroll to Top