Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Monday, 09 Nov 2026 | 2:08 pm

+91 90915 01313 , +91 90916 01313

punjabbanni@gmail.com
punjabbani@yahoo.com

ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ  ਦਿੱਤਾ ਦੀਵਾਲੀ ਦਾ ਤੋਹਫ਼ਾ

ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ ਲਈ ਮਹਿੰਗਾਈ ਭੱਤੇ ਵਿੱਚ 40 ਫੀਸਦੀ ਵਾਧੇ ਦੇ ਨਾਲ  ਦਿੱਤਾ ਦੀਵਾਲੀ ਦਾ ਤੋਹਫ਼ਾ

ਚੰਡੀਗੜ੍ਹ, 9 ਨਵੰਬਰ : ਮੁਲਾਜ਼ਮ ਪੱਖੀ ਵੱਡਾ ਉਪਰਾਲਾ ਕਰਦਿਆਂ ਭਗਵੰਤ ਮਾਨ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਦੇ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦੇ ਕੇ ਅਤੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਆਪਣੇ ਮੁਲਾਜ਼ਮਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ।

ਇਸ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੀਵਾਲੀ ਦੇ ਸ਼ੁਭ ਮੌਕੇ ‘ਤੇ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਲਈ ਵੱਡੇ ਲਾਭ ਦਾ ਐਲਾਨ ਕੀਤਾ ਹੈ। ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (ਪਿਕਟਸ) ਲਈ ਮਹਿੰਗਾਈ ਭੱਤੇ ਵਿੱਚ ਇਤਿਹਾਸਕ 40 ਫ਼ੀਸਦੀ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਨਾਲ ਇਹ 181 ਫ਼ੀਸਦੀ ਤੋਂ ਵਧ ਕੇ 221 ਫ਼ੀਸਦੀ ਹੋ ਗਿਆ ਹੈ।”

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਸਮੱਗਰ ਸਿੱਖਿਆ ਅਧੀਨ ਕੰਮ ਕਰਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਵੀ ਰੈਗੂਲਰ ਕਰ ਦਿੱਤਾ ਹੈ। ਇਹ ਫੈਸਲਾ ਇਨ੍ਹਾਂ ਮੁਲਾਜ਼ਮਾਂ ਨੂੰ ਵਧੇਰੇ ਸੁਰੱਖਿਆ ਪ੍ਰਦਾਨ ਕਰੇਗਾ।”

ਉਨ੍ਹਾਂ ਦੱਸਿਆ, “ਸੂਬਾ ਸਰਕਾਰ ਨੇ ਹੁਣ ਇਨ੍ਹਾਂ ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਦੇਣ ਦਾ ਵੀ ਫੈਸਲਾ ਕੀਤਾ ਹੈ। ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਅਤੇ ਉਨ੍ਹਾਂ ਦੇ ਸੁਰੱਖਿਅਤ ਭਵਿੱਖ ਲਈ ਪੂਰੀ ਤਰ੍ਹਾਂ ਵਚਨਬੱਧ ਹੈ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਆਪਣੇ ਮੁਲਾਜ਼ਮਾਂ ਦੀ ਭਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਅਸੀਂ ਉਨ੍ਹਾਂ ਨੂੰ ਸੁਰੱਖਿਅਤ ਭਵਿੱਖ ਪ੍ਰਦਾਨ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਉਨ੍ਹਾਂ ਨੂੰ ਉਹ ਲਾਭ ਮਿਲਣ, ਜਿਨ੍ਹਾਂ ਦੇ ਉਹ ਹੱਕਦਾਰ ਹਨ।”

ਦੀਵਾਲੀ ਦੇ ਪਵਿੱਤਰ ਤਿਉਹਾਰ ‘ਤੇ ਸਭ ਨੂੰ ਹਾਰਦਿਕ ਮੁਬਾਰਕਬਾਦ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਰੌਸ਼ਨੀਆਂ ਦਾ ਇਹ ਤਿਉਹਾਰ ਪੰਜਾਬ ਭਰ ਦੇ ਹਰ ਘਰ ਵਿੱਚ ਖ਼ੁਸ਼ਹਾਲੀ ਅਤੇ ਤਰੱਕੀ ਲੈ ਕੇ ਆਵੇ।”

Scroll to Top