ਸਰਕਾਰ ਹੜ ਪ੍ਰਭਾਵਿਤ ਲੋਕਾਂ ਨੂੰ ਦੇਵੇ ਰਾਹਤ : ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ, 25 ਅਕਤੂਬਰ 2025 : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਰਕਾਰ ਨੂੰ ਇਕ ਬਿਆਨ ਜਾਰੀ ਕਰਕੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਲਈ ਕਿਹਾ ਹੈ।

ਉਨਾ ਬਿਆਨ ਵਿੱਚ ਕਿਹਾ ਕਿ ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨ ਵੱਡੇ ਆਰਥਿਕ ਅਤੇ ਮਾਨਸਿਕ ਸੰਕਟ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੇ ਸਰਕਾਰਾਂ ਦੀ ਬਿਆਨਬਾਜੀ ਤੇ ਬਹਿਸਬਾਜੀ ਨੂੰ ਲੈ ਕੇ ਨਾਰਾਜ਼ਗੀ ਜਾਹਰ ਕੀਤੀ ਅਤੇ ਕਿਹਾ ਕਿ ਪੀੜਿਤ ਕਿਸਾਨਾਂ ਦੀ ਮਦਦ ਕਰਨ ਵਿੱਚ ਸਰਕਾਰਾਂ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ।

ਉਨਾ ਸਮੂਹ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਦੇਣ ਅਤੇ ਫਸਲਾਂ ‘ਚ ਹੋਏ ਭਾਰੀ ਨੁਕਸਾਨ ਨੂੰ ਦਰੁਸਤ ਕਰਨ ਲਈ ਮੈਮੋਰੈਂਡਮ ਦਿੱਤੇ। ਇਸ ਵਿੱਚ ਝੋਨੇ ਦੀ ਫਸਲ, ਘੱਟ ਝਾੜ, ਹਲਦੀ ਰੋਗ ਅਤੇ ਚਾਈਨਾ ਵਾਇਰਸ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਦੀ ਵੀ ਸੂਚੀ ਸ਼ਾਮਲ ਕੀਤੀ ਗਈ। ਮੈਮੋਰੈਂਡਮ ਪੰਜਾਬ ਅਤੇ ਕੇਂਦਰ ਸਰਕਾਰ ਦੇ ਨਾਮ ਭੇਜੇ ਜਾਣਗੇ।

 

Scroll to Top