Breaking

ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ
Saturday, 25 Jul 2026 | 3:59 am

+91 90915 01313 , +91 90916 01313

punjabbanni@gmail.com
punjabbani@yahoo.com

‘ਸਰਬੱਤ.ਏਆਈ’ ਪ੍ਰਾਜੈਕਟ ਦੀ ਸ਼ੁਰੂਆਤ : ਸਕੂਲਾਂ ’ਚ ਪਹਿਲੀ ਤੋਂ 12ਵੀਂ ਤੱਕ ਪੜ੍ਹਾਇਆ ਜਾਵੇਗਾ ਪੜਾਇਆ

‘ਸਰਬੱਤ.ਏਆਈ’ ਪ੍ਰਾਜੈਕਟ ਦੀ ਸ਼ੁਰੂਆਤ : ਸਕੂਲਾਂ ’ਚ ਪਹਿਲੀ ਤੋਂ 12ਵੀਂ ਤੱਕ ਪੜ੍ਹਾਇਆ ਜਾਵੇਗਾ ਪੜਾਇਆ

ਚੰਡੀਗੜ੍ਹ, 23 ਜੁਲਾਈ 2026 : ਪੰਜਾਬ ਦੇਸ ਦਾ ਪਹਿਲਾ ਅਜਿਹਾ ਸੂਬਾ ਬਣਨ ਜਾ ਰਿਹਾ ਹੈ, ਜਿਸ ਵਿਚ ਏਆਈ ਦੀ ਸਿਖਿਆ ਦੀ ਯੋਜਨਾ ਲਾਗੂ ਹੋਣ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਕੂਲੀ ਸਿੱਖਿਆ ਨੂੰ ਆਧੁਨਿਕ ਤਕਨਾਲੋਜੀ ਨਾਲ ਜੋੜਨ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਹ ਨਵਾਂ ਪਾਠਕ੍ਰਮ ‘ਸਰਬੱਤ.ਏਆਈ’ ਪ੍ਰਾਜੈਕਟ ਅਧੀਨ ਪੜਾਅਵਾਰ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ। ਸਰਕਾਰ ਦਾ ਮੰਨਣਾ ਹੈ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ ਨੂੰ ਭਵਿੱਖ ਦੀਆਂ ਤਕਨੀਕੀ ਲੋੜਾਂ ਅਨੁਸਾਰ ਤਿਆਰ ਕਰਨ ਵਿੱਚ ਮਦਦ ਮਿਲੇਗੀ ਅਤੇ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਤਕਨੀਕੀ ਪਹੁੰਚਾਂ ਅਪਣਾਉਣ ਵਾਲੇ ਸੂਬਿਆਂ ਵਿੱਚ ਮੋਹਰੀ ਬਣ ਸਕੇਗਾ।

ਇਸ ਪ੍ਰਾਜੈਕਟ ਦੀ ਸ਼ੁਰੂਆਤ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨੇ ਸਾਂਝੇ ਤੌਰ ’ਤੇ ਕੀਤੀ। ਇਸ ਮੌਕੇ ਸਿੱਖਿਆ ਖੇਤਰ ਦੇ ਮਾਹਿਰਾਂ, ਤਕਨਾਲੋਜੀ ਨਾਲ ਜੁੜੇ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਰਹੇ।

Scroll to Top