ਸਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਲਾਇਆ ਖੂਨਦਾਨ ਕੈਂਪ

ਦੇਵੀਗੜ੍ਹ 02 ਫਰਵਰੀ : ਜਾਗਦੇ ਰਹੋ ਕਲੱਬ ਪਟਿਆਲਾ ਨੇ ਗੁ:ਸਿੰਘ ਸਭਾ ਨਨਿਓਲਾ ਦੇ ਸਹਿਯੋਗ ਨਾਲ 66ਵਾਂ ਸਾਲਾਨਾ ਧਾਰਮਿਕ ਸਮਾਗਮ ਨੂੰ ਸਮਰਪਿਤ ਪਿੰਡ ਨਨਿਓਲਾ ਵਿਖੇ, ਖੂਨਦਾਨ ਕੈਂਪ ਲਗਾਇਆ ਗਿਆ। ਇਹ ਖੂਨਦਾਨ ਕੈਂਪ ਮਹਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।
ਖੂਨਦਾਨ ਕੈਂਪ ਦਾ ਰਸਮੀ ਉਦਘਾਟਨ ਹੈੱਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਨੇ ਖੂਨਦਾਨ ਕਰਕੇ ਕੀਤਾ।ਖੂਨਦਾਨ ਕੈਂਪ ਵਿੱਚ 66 ਖੂਨਦਾਨੀਆਂ ਨੇ ਖੂਨਦਾਨ ਕੀਤਾ।
ਇਸ ਮੌਕੇ ਪ੍ਰਧਾਨ ਸੰਦੀਪ ਸਿੰਘ ਅਤੇ ਹੈੱਡ ਗ੍ਰੰਥੀ ਭਾਈ ਸੁਰਿੰਦਰ ਸਿੰਘ ਨੇ ਸਾਂਝੇ ਤੌਰ ਤੇ ਕਿਹਾ ਕਿ ਖੂਨਦਾਨ ਕਰਨਾ ਸਭ ਤੋਂ ਵੱਡਾ ਪੁੰਨ ਹੈ।ਐਮਰਜੈਂਸੀ ਮਰੀਜ਼ਾਂ ਲਈ ਖੂਨਦਾਨ ਕਰਨਾ ਬਹੁਤ ਵੱਡੀ ਸੇਵਾ ਹੈ।ਖੂਨਦਾਨ ਕੈਂਪ ਘੱਟ ਲੱਗਣ ਕਾਰਨ ਲੋੜਵੰਦ ਮਰੀਜ਼ਾਂ ਨੂੰ ਖੂਨ ਲੈਣ ਸਮੇਂ ਭਾਰੀ ਮੁਸਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਖੂਨਦਾਨ ਮਹਾਂਦਾਨ ਹੈ,ਤੁਹਾਡਾ ਦਿੱਤਾ ਹੋਇਆ ਖੂਨ ਅਨੇਕਾਂ ਅਨਮੋਲ ਜ਼ਿੰਦਗੀਆਂ ਬਚਾ ਸਕਦਾ ਹੈ।ਹਰੇਕ ਤੰਦਰੁਸਤ ਇਨਸਾਨ ਨੂੰ ਹਰ ਤਿੰਨ ਮਹੀਨੇ ਬਾਅਦ ਖੂਨਦਾਨ ਕਰਨਾ ਚਾਹੀਦਾ ਹੈ।ਖੂਨਦਾਨ ਕਰਨ ਨਾਲ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ।ਇਸ ਨਾਲ ਹਾਰਟ ਅਟੈਕ ਦਾ ਵੀ ਖਤਰਾ ਘੱਟਦਾ ਹੈ।ਮਹਿੰਦਰ ਸਿੰਘ ਵੱਲੋਂ ਸਮੂਹ ਖੂਨਦਾਨੀਆਂ ਨੂੰ ਸਨਮਾਨ ਚਿੰਨ,ਮੈਡਲ,ਤੇ ਸਰਟੀਫਿਕੇਟ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਪ੍ਰਧਾਨ ਸੰਦੀਪ ਸਿੰਘ,ਹੈੱਡ ਗ੍ਰੰਥੀ ਭਾਈ ਸੁਰਿੰਦਰ ਸਿੰਘ,ਖਜਾਨਚੀ ਦਵਿੰਦਰ ਸਿੰਘ,ਮੈਂਬਰ ਤਰਸੇਮ ਸਿੰਘ,ਹਰਕ੍ਰਿਸ਼ਨ ਸਿੰਘ ਸੁਰਜੀਤ,ਮੈਡਮ ਕਿਰਨ,ਰਣਜੀਤ ਸਿੰਘ ਅਤੇ ਗੁਰਧਿਆਨ ਸਿੰਘ ਆਦਿ ਹਾਜ਼ਰ ਸੀ।
Scroll to Top