Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:53 pm

+91 90915 01313 , +91 90916 01313

punjabbanni@gmail.com
punjabbani@yahoo.com

“ਸਵੱਛਤਾ ਲੀਗ-2” ਘਰ ਦਾ ਕੂੜਾ ਵੱਖ-ਵੱਖ ਕਰੋ ਤੇ ਮੇਰਾ ਕੂੜਾ ਮੈਂ ਸੰਭਾਲਾਂ ਦਾ ਸੁਨੇਹਾ ਦਿੰਦਿਆਂ ਕੱਢੀ ਸਵੱਛਤਾ ਜਾਗਰੂਕਤਾ ਰੈਲੀ

“ਸਵੱਛਤਾ ਲੀਗ-2” ਘਰ ਦਾ ਕੂੜਾ ਵੱਖ-ਵੱਖ ਕਰੋ ਤੇ ਮੇਰਾ ਕੂੜਾ ਮੈਂ ਸੰਭਾਲਾਂ ਦਾ ਸੁਨੇਹਾ ਦਿੰਦਿਆਂ ਕੱਢੀ ਸਵੱਛਤਾ ਜਾਗਰੂਕਤਾ ਰੈਲੀ

“ਸਵੱਛਤਾ ਲੀਗ-2”
ਘਰ ਦਾ ਕੂੜਾ ਵੱਖ-ਵੱਖ ਕਰੋ ਤੇ ਮੇਰਾ ਕੂੜਾ ਮੈਂ ਸੰਭਾਲਾਂ ਦਾ ਸੁਨੇਹਾ ਦਿੰਦਿਆਂ ਕੱਢੀ ਸਵੱਛਤਾ ਜਾਗਰੂਕਤਾ ਰੈਲੀ
-ਵਾਤਾਵਰਨ ਨੂੰ ਸਾਫ ਕਰਨ ਦੇ ਅੰਦੋਲਨ ਦਾ ਹਿੱਸਾ ਬਣਨ ਲਈ 8288011145 ‘ਤੇ ਮਿਸ ਕਾਲ ਕਰੋ ਅਤੇ ਰਜਿਸਟਰ ਕਰੋ-ਸਾਕਸ਼ੀ ਸਾਹਨੀ
-ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਵਲੋਂ ਰੈਲੀ ‘ਚ ਹਿੱਸਾ ਲੈਕੇ ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਦਾ ਸੱਦਾ
ਪਟਿਆਲਾ, 17 ਸਤੰਬਰ:
2 ਅਕਤੂਬਰ ਤੱਕ ਚੱਲਣ ਵਾਲੀ ਸਵੱਛਤਾ ਲੀਗ-2 ਦੇ ਸਨਮੁੱਖ ਕਰਵਾਈਆਂ ਜਾ ਰਹੀਆਂ ਗਤੀਵਿੱਧੀਆਂ ਤਹਿਤ ਨਗਰ ਨਿਗਮ ਨੇ ‘ਘਰ ਦਾ ਕੂੜਾ ਵੱਖ-ਵੱਖ ਕਰੋ’ ਤੇ ‘ਮੇਰਾ ਕੂੜਾ ਮੈਂ ਸੰਭਾਲਾਂ’ ਦਾ ਸੁਨੇਹਾ ਦਿੰਦਿਆਂ ਸਵੱਛਤਾ ਜਾਗਰੂਕਤਾ ਰੈਲੀ ਕੱਢੀ।
ਇੱਥੇ ਨਗਰ ਨਿਗਮ ਦਫਤਰ ਤੋਂ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਦੀ ਅਗਵਾਈ ਹੇਠ ਸ਼ੁਰੂ ਹੋਈ ਇਸ ਰੈਲੀ ਵਿੱਚ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜਿਕ ਸੰਸਥਾਵਾਂ ਨੇ ਭਰਵੀਂ ਸ਼ਿਰਕਤ ਕੀਤੀ। ਹਾਲਾਂਕਿ ਰੈਲੀ ਦੌਰਾਨ ਮੌਸਮ ਅਨੁਕੂਲ ਨਹੀਂ ਸੀ ਅਤੇ ਤੇਜ ਬਰਸਾਤ ਹੁੰਦੀ ਰਹੀ ਪਰ ਵਿਦਿਆਰਥੀਆਂ ਅਤੇ ਵਾਲੰਟੀਅਰਾਂ ਦੇ ਹੌਸਲੇ ਬੁਲੰਦ ਸਨ। ਰੈਲੀ ਮੌਕੇ ਸਰਕਾਰੀ ਕਾਲਜ ਕੁੜੀਆਂ ਦੀਆਂ ਵਿਦਿਆਥਣਾਂ ਸਮੇਤ ਪਲੇਵੇਅ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਆਈ ਟੀ ਆਈ(ਲੜਕੇ) ਦੇ ਵਿਦਿਆਰਥੀ ਮੌਜੂਦ ਸਨ।ਜਦਕਿ ਸਮਾਜਿਕ ਸੰਸਥਾਵਾਂ ਵਿੱਚ ਪਾਵਰ ਹਾਊਸ ਯੂਥ ਕਲੱਬ ਦੇ ਮੁੱਖ ਪੈਟਰਨ ਜਤਵਿੰਦਰ ਸਿੰਘ ਗਰੇਵਾਲ, ਰੁਪਿੰਦਰ ਕੌਰ ਅਤੇ ਪਰਮਿੰਦਰ ਭਲਵਾਨ ਨੇ ਵੀ ਪੂਰੇ ਜੋਸ਼ ਨਾਲ ਹਿੱਸਾ ਲਿਆ।

ਇਸੇ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਅਤੇ ਸਵੱਛਤਾ ਲੀਗ ਦੇ ਮਾਪਦੰਡਾਂ ਮੁਤਾਬਕ ਸਾਫ਼ ਸੁਥਰਾਂ ਬਣਾਉਣ ਲਈ ਹਰੇਕ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ, ਇਸ ਲਈ ਜ਼ਿਲ੍ਹੇ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਹਰੇਕ ਉਮਰ ਵਰਗ ਨੂੰ ਸ਼ਾਮਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ।
ਡੀ.ਸੀ. ਨੇ ਦੱਸਿਆ ਕਿ ਇਹ ਸਾਡੇ ਵਾਤਾਵਰਨ ‘ਤੇ ਸਕਾਰਾਤਮਕ ਪ੍ਰਭਾਵ ਪਾਉਣ ਦਾ ਇਹ ਇੱਕ ਸ਼ਾਨਦਾਰ ਮੌਕਾ ਹੈ। ਇਸ ਲਈ ਤੁਸੀਂ ਵੀ ਇਸ ਅੰਦੋਲਨ ਦਾ ਹਿੱਸਾ ਬਣੋ ਤੇ ਇਸ ਵਿੱਚ ਸ਼ਾਮਲ ਹੋਣ ਲਈ, 8288011145 ‘ਤੇ ਮਿਸ ਕਾਲ ਕਰੋ ਅਤੇ ਰਜਿਸਟਰ ਕਰੋ, ਤਾਂ ਕਿ ਅਸੀਂ ਰਲ ਕੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ ਸੁਥਰਾ ਅਤੇ ਹਰਿਆ ਭਰਿਆ ਪੰਜਾਬ ਸਿਰਜ ਸਕੀਏ।
ਇਸ ਰੈਲੀ ‘ਚ ਹਿੱਸਾ ਲੈਕੇ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਪਟਿਆਲਾ ਨੂੰ ਪਲਾਸਟਿਕ ਮੁਕਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਦੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ।
ਨਗਰ ਨਿਗਮ ਪਟਿਆਲਾ ਦੇ ਸਕੱਤਰ (ਹੈਲਥ) ਸ੍ਰੀ ਸੁਨੀਲ ਮਹਿਤਾ ਨੇ ਸਵੱਛਤਾ ਲੀਗ-2 ਦੀ ਰੂਪਰੇਖਾ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ ਵੱਖ ਕਰਨ ਦੀ ਅਪੀਲ ਕੀਤੀ।
ਇਸ ਰੈਲੀ ਨੂੰ ਸਫ਼ਲ ਬਣਾਉਣ ਵਾਲੀ ਨਗਰ ਨਿਗਮ ਦੀ ਟੀਮ ਵਿੱਚ ਸਮੂਹ ਸੈਨੇਟਰੀ ਇੰਸਪੈਕਟਰ, ਅਮਨਦੀਪ ਸੇਖੋਂ, ਜਵਾਲਾ ਸਿੰਘ (ਸੀ ਐਫ), ਮਨਦੀਪ ਸਿੰਘ (ਸੀ ਐਫ਼), ਨਗਰ ਨਿਗਮ ਦੇ ਬ੍ਰਾਂਡ ਅੰਬੈਸਡਰ ਤੇ ਪਲੇਅਵੇਜ ਸੀਨੀਅਰ ਸੈਕੰਡਰੀ ਸਕੂਲ ਦੇ ਡਾਇਰੈਕਟਰ ਰਾਜਦੀਪ ਸਿੰਘ, ਸਰਕਾਰੀ ਕਾਲਜ ਕੁੜੀਆਂ ਦੇ ਪ੍ਰੋ: ਗੁਰਿੰਦਰ ਕੌਰ, ਗੋਲਡਨ ਹੱਟ ਰੈਸਟੋਰੈਂਟ ਤੇ ਸੋਸ਼ਲ ਵਰਕਰ ਰਾਮ ਸਿੰਘ ਰਾਣਾ ਅਤੇ ਆਈ ਐਸ ਐਲ-2 ਦੇ ਕੈਪਟਨ ਗੁਰਪ੍ਰਤਾਪ ਸਿੰਘ ਜੱਗੀ ਸਵੀਟਸ ਵੀ ਹਾਜ਼ਰ ਸਨ।

Scroll to Top