Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 18 Oct 2026 | 9:34 am

+91 90915 01313 , +91 90916 01313

punjabbanni@gmail.com
punjabbani@yahoo.com

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਅਹਿਮ ਮੀਟਿੰਗ

ਪਟਿਆਲਾ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਅਤੇ ਵਪਾਰਕ ਗਤੀਵਿਧੀਆਂ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਅੱਜ ਪਟਿਆਲਾ ਦੇ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਟ੍ਰੇਡ ਕਮਿਸ਼ਨ ਦੀ ਮੀਟਿੰਗ ਕਰਵਾਈ ਗਈ। ਇਸ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਵੱਖ-ਵੱਖ ਮਸਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਕਈ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਗਿਆ।

ਸਹਾਇਕ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਪਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਾਪਤ ਸ਼ਿਕਾਇਤਾਂ ਵਿੱਚੋਂ 368 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜਦਕਿ 10 ਸ਼ਿਕਾਇਤਾਂ ਖੁਲੀਆਂ ਮੰਨੀਆਂ ਗਈਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਾਕੀ ਸ਼ਿਕਾਇਤਾਂ ਦਾ ਵੀ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਟ੍ਰੇਡਰਜ਼ ਕਮਿਸ਼ਨ, ਪਟਿਆਲਾ ਦੇ ਜ਼ਿਲ੍ਹਾ ਚੇਅਰਮੈਨ ਐਡਵੋਕੇਟ ਵਿਨੋਦ ਕੁਮਾਰ ਸਿੰਗਲਾ ਨੇ ਦੱਸਿਆ ਕਿ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਆਉਣ ਵਾਲੇ ਕੁਝ ਦਿਨਾਂ ਵਿੱਚ ਹੈਰੀਟੇਜ ਸਟਰੀਟ ਵਾਲੀ ਸੜਕ ਦਾ ਸਮਾਣੀਆ ਗੇਟ ਤੋਂ ਮਹਾਂਵੀਰ ਮੰਦਰ ਤੱਕ ਅਤੇ ਬਰਤਨ ਬਾਜ਼ਾਰ ਤੋਂ ਮੰਡੀ ਵਾਲੀ ਸੜਕ ਦਾ ਨਿਰਮਾਣ ਕਾਰਜ ਸ਼ੁਰੂ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਵਪਾਰੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਸਮੱਸਿਆ ਦਾ ਹੱਲ ਹੋਵੇਗਾ।

Scroll to Top