Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 10:02 am

+91 90915 01313 , +91 90916 01313

punjabbanni@gmail.com
punjabbani@yahoo.com

"ਸ਼ਹਿਰ ਸਾਡਾ ਆਪਣਾ ਹੈ, ਇਸ ਨੂੰ ਸੁੰਦਰ ਤੇ ਨਗੀਨਾ ਬਣਾਉਣਾ ਹਰ ਪਟਿਆਲਵੀ ਦਾ ਫ਼ਰਜ਼-  ਮੇਅਰ

"ਸ਼ਹਿਰ ਸਾਡਾ ਆਪਣਾ ਹੈ, ਇਸ ਨੂੰ ਸੁੰਦਰ ਤੇ ਨਗੀਨਾ ਬਣਾਉਣਾ ਹਰ ਪਟਿਆਲਵੀ ਦਾ ਫ਼ਰਜ਼-  ਮੇਅਰ

ਪਟਿਆਲਾ, 17 ਜੂਨ – ਸ਼ਾਹੀ ਸ਼ਹਿਰ ਪਟਿਆਲਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਹਰਿਆ-ਭਰਿਆ ਬਣਾਉਣ ਲਈ ਵਿੱਢੀ ਗਈ “ਕਲੀਨ ਪਟਿਆਲਾ, ਗ੍ਰੀਨ ਪਟਿਆਲਾ” ਮੁਹਿੰਮ ਤਹਿਤ ਅੱਜ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਦੇ ਬਾਹਰਲੇ ਪਾਸੇ ਮੁੱਖ ਸੜਕ ਅਤੇ ਖੰਡਾ ਚੌਂਕ ਵਿਖੇ ਵਿਸ਼ੇਸ਼ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਦੀ ਅਗਵਾਈ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਅਤੇ ਸੁਸਾਇਟੀ ਦੇ ਪ੍ਰਧਾਨ ਉਪਕਾਰ ਸਿੰਘ ਨੇ ਸਾਂਝੇ ਤੌਰ ‘ਤੇ ਕੀਤੀ, ਜਿਸ ਵਿੱਚ ਨਗਰ ਨਿਗਮ ਦੀ ਸਿਹਤ ਸ਼ਾਖਾ ਦੀ ਪੂਰੀ ਟੀਮ ਨੇ ਸਰਗਰਮੀ ਨਾਲ ਹਿੱਸਾ ਲਿਆ।

ਸਫ਼ਾਈ ਮੁਹਿੰਮ ਦੌਰਾਨ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਦਿਆਂ ਮੇਅਰ ਕੁੰਦਨ ਗੋਗੀਆ ਨੇ ਅਪੀਲ ਕੀਤੀ ਕਿ ਪਟਿਆਲਾ ਸਾਡਾ ਆਪਣਾ ਸ਼ਹਿਰ ਹੈ ਅਤੇ ਇਸ ਨੂੰ ਸੁੰਦਰ ਰੱਖਣਾ ਹਰ ਨਾਗਰਿਕ ਦਾ ਫ਼ਰਜ਼ ਹੈ। ਉਨ੍ਹਾਂ ਬਾਗਾਂ ਦੇ ਸ਼ਹਿਰ ਦੀ ਪੁਰਾਤਨ ਦਿੱਖ ਨੂੰ ਬਰਕਰਾਰ ਰੱਖਣ ਅਤੇ ਵਾਤਾਵਰਣ ਦੀ ਸੰਭਾਲ ਲਈ ਸਾਰਿਆਂ ਨੂੰ “ਹਰ ਮਨੁੱਖ ਲਾਵੇ ਦੋ ਰੁੱਖ” ਲਹਿਰ ਨਾਲ ਜੁੜਨ ਦਾ ਸੱਦਾ ਦਿੱਤਾ। ਸੁਸਾਇਟੀ ਪ੍ਰਧਾਨ ਉਪਕਾਰ ਸਿੰਘ ਨੇ ਦੱਸਿਆ ਕਿ 1 ਜੂਨ ਤੋਂ ਸ਼ੁਰੂ ਹੋਇਆ ਇਹ ਸਫ਼ਾਈ ਅਭਿਆਨ ਲਗਾਤਾਰ ਜਾਰੀ ਹੈ ਅਤੇ ਇਸ ਦਾ ਮੁੱਖ ਲਕਸ਼ ਪਟਿਆਲਾ ਨੂੰ ਕੂੜਾ ਅਤੇ ਪਲਾਸਟਿਕ ਮੁਕਤ ਬਣਾਉਣਾ ਹੈ।

ਇਸ ਵਿਸ਼ੇਸ਼ ਅਭਿਆਨ ਨੂੰ ਸਫ਼ਲ ਬਣਾਉਣ ਲਈ ਨਗਰ ਨਿਗਮ ਦੇ ਸੁਪਰਵਾਈਜ਼ਰ ਪੁਰੀ, ਜੇ.ਈ. ਬਲਜਿੰਦਰ ਸਿੰਘ, ਲੱਕੀ, ਦੀਪਕ ਕਪੂਰ, ਚਰਨਪਾਲ ਸਿੰਘ, ਟੋਨੀ ਸ਼ਹਿਰ, ਵਿਨੇ ਸਰਵੇਰਾ ਅਤੇ ਵਿੱਕੀ ਸਿੰਘ ਨੇ ਖ਼ੁਦ ਝਾੜੂ ਫੜ ਕੇ ਸੜਕਾਂ ਕਿਨਾਰਿਓਂ ਕੂੜਾ ਹਟਾਇਆ। ਇਸ ਦੇ ਨਾਲ ਹੀ ਰਮੇਸ਼ ਲਹਿਰ, ਸੁਰਿੰਦਰਪਾਲ ਸਿੰਘ, ਤਰਸੇਮ ਸਿੰਘ, ਨਗਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਆਮ ਪਬਲਿਕ ਅਤੇ ਸੁਸਾਇਟੀ ਦੇ ਮੈਂਬਰਾਂ ਨੇ ਸ਼ਾਮਲ ਹੋ ਕੇ ਇਸ ਲੋਕ-ਪੱਖੀ ਮੁਹਿੰਮ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ।

Scroll to Top