ਸ਼ੋ੍ਮਣੀ ਅਕਾਲੀ ਦਲ ਦਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਕੀਤਾ ਐਲਾਨ

ਚੰਡੀਗੜ, 11 ਅਗਸਤ : ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਭਰਤੀ ਕਮੇਟੀ ਵੱਲੋਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਸਰਬਸੰਮਤੀ ਤੇ ਬਿਨਾਂ ਕਿਸੇ ਵਿਰੋਧ ਦੇ ਪ੍ਰਧਾਨ ਐਲਾਨ ਦਿੱਤਾ ਗਿਆ ਹੈ। ਇਸ ਦਾ ਐਲਾਨ ਨਿਗਰਾਨ ਬਣਾਏ ਸੰਤਾ ਸਿੰਘ ਉਮੈਦਪੁਰੀ ਵੱਲੋਂ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਬੀਬੀ ਸਤਵੰਤ ਕੌਰ ਪੁੱਤਰੀ ਸ਼ਹੀਦ ਭਾਈ ਅਮਰੀਕ ਸਿੰਘ ਨੂੰ ਪੰਥਕ ਕੌਂਸਲ ਦੀ ਚੇਅਰਪਰਸਨ ਚੁਣਿਆ ਗਿਆ ਹੈ। ਅਕਾਲੀ ਦਲ ਦੇ ਪ੍ਰਧਾਨ ਵਜੋਂ ਗਿਆਨੀ ਹਰਪ੍ਰੀਤ ਸਿੰਘ ਦੇ ਨਾਂ ਦੀ ਤਜਵੀਜ਼ ਬਾਬਾ ਸਰਬਜੋਤ ਸਿੰਘ ਬੇਦੀ ਨੇ ਰੱਖੀ ਜਦੋਂਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਦੀ ਤਾਈਦ ਕੀਤੀ। ਅੱਜ ਇੱਥੇ ਡੈਲੀਗੇਟ ਇਜਲਾਸ ਦੌਰਾਨ ਪੰਥਕ ਕੌਂਸਲ ਬਣਾਈ ਗਈ ਹੈ ਅਤੇ ਬੀਬੀ ਸਤਵੰਤ ਕੌਰ ਨੂੰ ਉਸ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਹ ਇਜਲਾਸ ਇਥੇ ਨਿਹੰਗ ਜਥੇਬੰਦੀ ਬੁੱਢਾ ਦਲ ਦੇ ਗੁਰਦੁਆਰਾ ਅਕਾਲੀ ਫੁੱਲਾਂ ਸਿੰਘ ਵਿਖੇ ਚੱਲ ਰਿਹਾ ਹੈ। ਡੈਲੀਗੇਟ ਇਜਲਾਸ ਲਈ ਅਬਜ਼ਰਵਰ ਨਿਯੁਕਤ ਕੀਤੇ ਗਏ ਪੰਜ ਮੈਂਬਰੀ ਕਮੇਟੀ ਵਿੱਚ ਸ਼ਾਮਲ ਸੰਤਾ ਸਿੰਘ ਉਮੈਦਪੁਰੀ ਨੇ ਨਵੀਂ ਨਿਯੁਕਤੀ ਦਾ ਐਲਾਨ ਕੀਤਾ ਹੈ।

Leave a Comment

Your email address will not be published. Required fields are marked *

Scroll to Top