Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਸ਼੍ਰੀ ਰਾਜੇਸ਼ਵਰੀ ਸੇਵਾ ਦਲ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਵੱਲੋਂ ਅਪਾਹਜ ਆਸ਼ਰਮ ਵਿੱਚ ਧੂਮ-ਧਾਮ ਨਾਲ ਮਨਾਈ ਗਈ ਹੋਲੀ

ਸ਼੍ਰੀ ਰਾਜੇਸ਼ਵਰੀ ਸੇਵਾ ਦਲ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਵੱਲੋਂ ਅਪਾਹਜ ਆਸ਼ਰਮ ਵਿੱਚ ਧੂਮ-ਧਾਮ ਨਾਲ ਮਨਾਈ ਗਈ ਹੋਲੀ

ਪਟਿਆਲਾ, 4 ਮਾਰਚ : ਸ਼ਹਿਰ ਦੀਆਂ ਪ੍ਰਮੁੱਖ ਸਮਾਜ ਸੇਵੀ ਸੰਸਥਾਵਾਂ ਸ਼੍ਰੀ ਰਾਜੇਸ਼ਵਰੀ ਸੇਵਾ ਦਲ ਪਟਿਆਲਾ ਅਤੇ ਸ਼੍ਰੀ ਮਹਾ ਪੰਜਾਬ ਸੇਵਾ ਸੰਘ ਪਟਿਆਲਾ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਹੋਲੀ ਦਾ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਰਾਜਪੁਰਾ ਰੋਡ ‘ਤੇ ਸਥਿਤ ਦਸੌਂਧੀ ਰਾਮ ਵੀਰ ਜੀ ਅਪਾਹਜ ਆਸ਼ਰਮ ਵਿਖੇ ਆਯੋਜਿਤ ਕੀਤਾ ਗਿਆ, ਜਿੱਥੇ ਸੰਸਥਾ ਦੇ ਮੈਂਬਰਾਂ ਨੇ ਆਸ਼ਰਮ ਦੇ ਨਿਵਾਸੀਆਂ ਨਾਲ ਰੰਗਾਂ ਦੀ ਖੁਸ਼ੀ ਸਾਂਝੀ ਕੀਤੀ।

ਇਸ ਖੁਸ਼ੀ ਦੇ ਮੌਕੇ ‘ਤੇ ਪਟਿਆਲਾ ਦੇ ਮੇਅਰ  ਕੁੰਦਨ ਗੋਗੀਆ ਵਿਸ਼ੇਸ਼ ਤੌਰ ‘ਤੇ ਪਹੁੰਚੇ। ਮੇਅਰ ਨੇ ਆਸ਼ਰਮ ਵਿੱਚ ਰਹਿ ਰਹੇ ਲੋਕਾਂ ਨਾਲ ਹੋਲੀ ਖੇਡੀ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਸੰਸਥਾਵਾਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸਲੀ ਤਿਉਹਾਰ ਉਹੀ ਹੈ ਜੋ ਲੋੜਵੰਦਾਂ ਦੇ ਚਿਹਰਿਆਂ ‘ਤੇ ਮੁਸਕਾਨ ਲੈ ਕੇ ਆਵੇ।

ਮੇਅਰ ਕੁੰਦਨ ਗੋਗੀਆ ਨੇ ਹੋਰ ਕਿਹਾ ਕਿ ਤਿਉਹਾਰਾਂ ਦੀ ਅਸਲੀ ਖ਼ੁਸ਼ੀ ਸਾਂਝੀਵਾਲਤਾ ਵਿੱਚ ਹੀ ਹੈ। ਉਹਨਾਂ ਕਿਹਾ ਕਿ ਇਸ ਆਸ਼ਰਮ ਵਿੱਚ ਆ ਕੇ ਜੋ ਸਕੂਨ ਮਿਲਿਆ ਹੈ, ਉਹ ਬਿਆਨ ਨਹੀਂ ਕੀਤਾ ਜਾ ਸਕਦਾ। ਸਮਾਜ ਦੇ ਲੋੜਵੰਦ ਅਤੇ ਅਪਾਹਜ ਵੀਰਾਂ-ਭੈਣਾਂ ਨਾਲ ਹੋਲੀ ਮਨਾਉਣਾ ਸਾਨੂੰ ਇਨਸਾਨੀਅਤ ਦੀ ਸੇਵਾ ਦਾ ਸਬਕ ਦਿੰਦਾ ਹੈ।” ਮੇਅਰ ਨੇ ਅੱਗੇ ਕਿਹਾ ਕਿ ਸ਼੍ਰੀ ਰਾਜੇਸ਼ਵਰੀ ਸੇਵਾ ਦਲ ਅਤੇ ਮਹਾ ਪੰਜਾਬ ਸੇਵਾ ਸੰਘ ਵਰਗੀਆਂ ਸੰਸਥਾਵਾਂ ਪਟਿਆਲਾ ਦੀ ਸ਼ਾਨ ਹਨ, ਜੋ ਹਰ ਖ਼ੁਸ਼ੀ ਦੇ ਮੌਕੇ ‘ਤੇ ਅਜਿਹੇ ਨੇਕ ਕਾਰਜ ਕਰਦੀਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਨਗਰ ਨਿਗਮ ਅਜਿਹੀਆਂ ਸਮਾਜ ਸੇਵੀ ਸੰਸਥਾਵਾਂ ਦੇ ਹਰ ਕਾਰਜ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਾ ਹੈ ਤਾਂ ਜੋ ਸ਼ਹਿਰ ਦੇ ਹਰ ਵਰਗ ਤੱਕ ਖ਼ੁਸ਼ੀਆਂ ਪਹੁੰਚਾਈਆਂ ਜਾ ਸਕਣ।

ਪ੍ਰੋਗਰਾਮ ਦੌਰਾਨ ਮਹਾ ਪੰਜਾਬ ਸੇਵਾ ਸੰਘ ਪੰਜਾਬ ਦੇ ਪ੍ਰਧਾਨ ਬਲਜਿੰਦਰ ਧੀਮਾਨ, ਮਹਾਂ ਸਕੱਤਰ ਗੈਰੀ ਗਿੱਲ ਅਤੇ ਪ੍ਰੈੱਸ ਸਕੱਤਰ ਕੇਵਲ ਕ੍ਰਿਸ਼ਨ ਜੀ ਨੇ ਸ਼ਮੂਲੀਅਤ ਕੀਤੀ। ਇਸੇ ਤਰ੍ਹਾਂ ਸ਼੍ਰੀ ਰਾਜੇਸ਼ਵਰੀ ਸੇਵਾ ਦਲ ਪੰਜਾਬ (ਰਜਿ.) ਪਟਿਆਲਾ ਦੇ ਪ੍ਰਧਾਨ ਸੁਰਜੀਤ ਕੁਮਾਰ ਯਾਦਵ, ਮਹਾਂ ਸਕੱਤਰ ਨੀਰਜ ਕੁਮਾਰ ਅਤੇ ਸਕੱਤਰ ਨੀਰਜ ਗੋਇਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਹੋਲੀ ਦੇ ਜਸ਼ਨ ਵਿੱਚ ਜਗਜੀਤ ਸਿੰਘ, ਜਿਪਸਾ, ਪ੍ਰੀਤੀ, ਪੂਜਾ, ਅਭਿਸ਼ੇਕ ਗੋਇਲ, ਸੁਮਿਤ ਕੁਮਾਰ, ਪ੍ਰਵੀਨ ਕੁਮਾਰ, ਮੁਨੀਸ਼, ਹਨੀ, ਪ੍ਰਦੀਪ ਕੁਮਾਰ, ਹਿਮਾਂਸ਼ੂ ਬਾਂਸਲ, ਸਤਿੰਦਰ ਸ਼ਰਮਾ, ਵਾਸੂ ਸ਼ਰਮਾ, ਦੇਵ ਸ਼ਰਮਾ, ਪੁਸ਼ਯ, ਪੁਨੀਤ ਅਤੇ ਸੰਸਥਾ ਦੇ ਹੋਰ ਮੈਂਬਰਾਂ ਨੇ ਵੀ ਵੱਧ-ਚੜ੍ਹ ਕੇ ਹਿੱਸਾ ਲਿਆ। ਸੰਸਥਾਵਾਂ ਵੱਲੋਂ ਆਸ਼ਰਮ ਦੇ ਨਿਵਾਸੀਆਂ ਲਈ ਮਿਠਾਈਆਂ ਅਤੇ ਖਾਣ-ਪੀਣ ਦਾ ਵਿਸ਼ੇਸ਼ ਪ੍ਰਬੰਧ ਵੀ ਕੀਤਾ ਗਿਆ ਸੀ।
Scroll to Top