ਸਾਂਬਾ ਜ਼ਿਲ੍ਹੇ ਦੇ ਫੌਜੀ ਕੈਂਪ ਵਿੱਚ ਗੋਲੀਬਾਰੀ, ਜੂਨੀਅਰ ਕਮਿਸ਼ਨਡ ਅਫਸਰ ਦੀ ਮੌਤ

ਜੰਮੂ | ਜੰਮੂ ਅਤੇ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਸਥਿਤ ਇੱਕ ਫੌਜੀ ਕੈਂਪ ਅੰਦਰ ਗੋਲੀਬਾਰੀ ਦੀ ਘਟਨਾ ਵਿੱਚ ਭਾਰਤੀ ਫੌਜ ਦੇ ਇੱਕ ਜੂਨੀਅਰ ਕਮਿਸ਼ਨਡ ਅਫਸਰ (JCO) ਦੀ ਮੌਤ ਹੋ ਗਈ।, ਜਿਸ ਕਾਰਨ ਅਧਿਕਾਰੀਆਂ ਵਲੋ ਮਾਮਲੇ ਨੂੰ ਲੈ ਕੇ ਜਾਂਚਪੜਤਾਲ ਕੀਤੀ ਜਾ ਰਹੀ ਹੈ ਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਇਸ ਸਬੰਧੀ ਜਾਣਕਰੀ ਦਿੰਦੇ ਬੁਲਾਰੇ ਨੇ ਦਸਿਆ ਕਿ “ਘਟਨਾ ਨਾਲ ਸਬੰਧਿਤ ਸਾਰੇ ਪੱਖਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਵੇਂ ਹੀ ਜਾਂਚ ਵਿੱਚ ਤੱਥ ਸਾਹਮਣੇ ਆਉਂਦੇ ਹਨ, ਉਸ ਬਾਰੇ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।”

ਘਟਨਾ ਤੋਂ ਬਾਅਦ ਫੌਜੀ ਕੈਂਪ ਵਿੱਚ ਸੁਰੱਖਿਆ ਹੋਰ ਸਖ਼ਤ ਕਰ ਦਿੱਤੀ ਗਈ ਹੈ। ਫੌਜ ਵੱਲੋਂ ਮ੍ਰਿਤਕ ਅਧਿਕਾਰੀ ਦੇ ਪਰਿਵਾਰ ਨਾਲ ਹਮਦਰਦੀ ਜਤਾਈ ਗਈ ਹੈ।
ਇਹ ਘਟਨਾ ਮੰਗਲਵਾਰ ਦੇਰ ਰਾਤ ਵਾਪਰੀ, ਜਿਸ ਤੋਂ ਬਾਅਦ ਫੌਜੀ ਅਧਿਕਾਰੀਆਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਰੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਬੁੱਧਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ੁਰੂਆਤੀ ਜਾਂਚ ਦੌਰਾਨ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਅਤਿਵਾਦੀ ਹਮਲੇ ਜਾਂ ਘੁਸਪੈਠ ਦੇ ਕੋਣ ਨੂੰ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਗੋਲੀਬਾਰੀ ਕੈਂਪ ਦੇ ਅੰਦਰ ਹੀ ਹੋਈ ਹੈ ਅਤੇ ਮਾਮਲਾ ਪੂਰੀ ਤਰ੍ਹਾਂ ਜਾਂਚ ਅਧੀਨ ਹੈ।

Scroll to Top