Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Monday, 24 Aug 2026 | 11:47 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੇ ਛੇੜੀ ਨਵੀਂ ਚਰਚਾ

ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੀ ਅਮਿਤ ਸ਼ਾਹ ਨਾਲ ਮੁਲਾਕਾਤ ਨੇ ਛੇੜੀ ਨਵੀਂ ਚਰਚਾ

ਚੰਡੀਗੜ੍ਹ, 03 ਜੁਲਾਈ : ਪੰਜਾਬ ਅੰਦਰ ਜਿਥੇ ਇਕ ਪਾਸੇ ਕਾਂਗਰਸ ਦੇ ਸਾਬਕਾ ਮੁਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਵੱਡੇ ਪੱਧਰ ਤੇ ਮੀਟਿੰਗ ਕੀਤੀ ਗਈ ਹੈ, ਉਥੇ ਅੱਜ ਦੂਸਰੇ ਪਾਸੇ ਸਾਬਕਾ ਉਪ ਮੁਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋ ਕੇਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਹੈ, ਜਿਸ ਕਾਰਨ ਚਰਚਾਵਾਂ ਦਾ ਬਜਾਰ ਬੇਹਦ ਤੇਜ ਹੋ‌ ਗਿਆ ਹੈ।

ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਵਿੱਚ ਚੱਲ ਰਹੀ ਖਿੱਚੋਤਾਣ ਦੇ ਮਾਹੌਲ ਵਿਚ ਸਿਆਸੀ ਸਰਗਰਮੀਆਂ ਹੋਰ ਤੇਜ਼ ਹੋ ਗਈਆਂ ਹਨ। ਰੰਧਾਵਾ ਅਤੇ ਅਮਿਤ ਸ਼ਾਹ ਦੀ ਇਸ ਮੁਲਾਕਾਤ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਹਾਲਾਂਕਿ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਸਪੱਸ਼ਟ ਕੀਤਾ ਕਿ ਇਹ ਮੀਟਿੰਗ ਕਿਸੇ ਸਿਆਸੀ ਮਕਸਦ ਲਈ ਨਹੀਂ, ਸਗੋਂ ਪੰਜਾਬ ਵਿੱਚ ਗੈਂਗਸਟਰ ਗਤੀਵਿਧੀਆਂ ਦੇ ਵਧਦੇ ਪ੍ਰਭਾਵ ਅਤੇ ਕਾਨੂੰਨ-ਵਿਵਸਥਾ ਦੀ ਵਿਗੜਦੀ ਸਥਿਤੀ ਨੂੰ ਲੈ ਕੇ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਸੂਬੇ ਦੀ ਸੁਰੱਖਿਆ ਨਾਲ ਜੁੜੇ ਇਸ ਗੰਭੀਰ ਮਸਲੇ ਬਾਰੇ ਉਹ ਪਹਿਲਾਂ ਵੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖਤੀ ਰੂਪ ਵਿੱਚ ਜਾਣੂ ਕਰਵਾ ਚੁੱਕੇ ਹਨ।

Scroll to Top