Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 30 Oct 2026 | 8:39 pm

+91 90915 01313 , +91 90916 01313

punjabbanni@gmail.com
punjabbani@yahoo.com

ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ

ਸਾਬਕਾ ਸੈਨਿਕਾਂ ਲਈ ਵਿਸ਼ੇਸ਼ ਕੈਂਪ ਦਾ ਆਯੋਜਨ

ਪਟਿਆਲਾ,9 ਜਨਵਰੀ :  ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਐਚ.ਡੀ.ਐਫ.ਸੀ. ਬੈਂਕ ਦੇ ਸਹਿਯੋਗ ਨਾਲ 10ਵਾਂ ਆਰਮਡ ਫੋਰਸਿਜ਼ ਵੈਟਰਨਜ਼ ਦਿਵਸ ਮਨਾਉਣ ਦੇ ਸਬੰਧ ਵਿੱਚ ਜ਼ਿਲ੍ਹੇ ਦੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ ਸਹੂਲਤ ਲਈ ਇੱਕ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਕੈਂਪ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਵਿਖੇ ਮਿਤੀ 13 ਜਨਵਰੀ 2026 ਅਤੇ 14 ਜਨਵਰੀ 2026 ਨੂੰ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਉਹ ਸਾਬਕਾ ਸੈਨਿਕ ਅਤੇ ਆਸ਼ਰਿਤ, ਜੋ ਸਪਰਸ਼ ਰਾਹੀਂ ਪੈਨਸ਼ਨ ਪ੍ਰਾਪਤ ਕਰ ਰਹੇ ਹਨ, ਆਪਣਾ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਇਲਾਵਾ, ਪੈਨਸ਼ਨ ਜਾਂ ਸਪਰਸ਼ ਨਾਲ ਸੰਬੰਧਿਤ ਹੋਰ ਸਮੱਸਿਆਵਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ।
ਕਮਾਂਡਰ ਬਲਜਿੰਦਰ ਵਿਰਕ (ਰਿਟਾਇਰਡ), ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਪਟਿਆਲਾ ਵੱਲੋਂ ਸਮੂਹ ਸਾਬਕਾ ਸੈਨਿਕਾਂ ਅਤੇ ਆਸ਼ਰਿਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਨੂੰ ਸਪਰਸ਼ ਰਾਹੀਂ ਜੀਵਨ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣਾ ਹੈ ਜਾਂ ਜਿਨ੍ਹਾਂ ਨੂੰ ਕੋਈ ਹੋਰ ਦਿੱਕਤ ਆ ਰਹੀ ਹੈ, ਉਹ ਨਿਰਧਾਰਤ ਮਿਤੀਆਂ ਨੂੰ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਪਟਿਆਲਾ ਵਿਖੇ ਪਹੁੰਚ ਕਰਨ।
Scroll to Top