ਸਿਆਸਤ : ਭਾਰਤੀ ਜਨਤਾ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਦਾ ਹੋਇਆ ਗਠਜੋੜ
ਚੰਡੀਗੜ, 24 ਨਵੰਬਰ : ਪੰਜਾਬ ਦੀ ਸਿਆਸਤ ਅੰਦਰ ਅੱਜ ਉਸ ਸਮੇ ਵੱਡਾ ਉਲਟ ਫੇਰ ਦੇਖਣ ਨੂੰ ਮਿਲਿਆ, ਜਦੋ ਭਾਰਤੀ ਜਨਤਾ ਪਾਰਟੀ ਅਤੇ ਸ੍ਰੋਮਣੀ ਅਕਾਲੀ ਦਲ ਨੇ ਮੁੜ ਇਕ ਵਾਰ ਤੋ ਇਕਜੁਟ ਹੁੰਦਿਆਂ ਦੋਵੇ ਪਾਰਟੀਆਂ ਦਾ ਗਠਜੋੜ ਦਾ ਐਲਾਨ ਕਰ ਦਿੱਤਾ।
ਜਾਣਕਾਰੀ ਦੇ ਅਨੁਸਾਰ ਅੱਜ ਭਾਜਪਾ ਦੇ ਮੁੱਖ ਦਫ਼ਤਰ ਵਿੱਚ ਹੋਈ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਵਾਂ ਪਾਰਟੀਆਂ ਦੇ ਮੁੜ ਇਕੱਠੇ ਹੋਣ ਦੀ ਪੁਸ਼ਟੀ ਕੀਤੀ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ ਐੱਨ.ਡੀ.ਏ. ਵਿੱਚ ਵਾਪਸੀ ਦਾ ਵੀ ਐਲਾਨ ਕੀਤਾ ਗਿਆ। ਹੁਣ ਛੇ ਸਾਲ ਬਾਅਦ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋ ਕੇ ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ ਸਾਂਝੇ ਤੌਰ ‘ਤੇ ਚੋਣ ਮੈਦਾਨ ਵਿੱਚ ਉਤਰਨਗੀਆਂ।
ਇਸ ਅਹਿਮ ਐਲਾਨ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਦੋਵਾਂ ਪਾਰਟੀਆਂ ਦੇ ਪ੍ਰਮੁੱਖ ਆਗੂ ਮੌਜੂਦ ਰਹੇ। ਪਿਛਲੇ ਕਈ ਹਫ਼ਤਿਆਂ ਤੋਂ ਦੋਵਾਂ ਪਾਰਟੀਆਂ ਵਿਚਾਲੇ ਮੁੜ ਸਿਆਸੀ ਸਾਂਝ ਬਣਨ ਨੂੰ ਲੈ ਕੇ ਚਰਚਾਵਾਂ ਚੱਲ ਰਹੀਆਂ ਸਨ, ਜਿਨ੍ਹਾਂ ‘ਤੇ ਅੱਜ ਅਧਿਕਾਰਤ ਐਲਾਨ ਨਾਲ ਮੋਹਰ ਲੱਗ ਗਈ।