Breaking

ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਨੇ ਜਿੱਤਿਆ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026     ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ 8ਵੀ, 10ਵੀ ਅਤੇ 12ਵੀ ਪ੍ਰੀਖਿਆਵਾਂ ਲਈ ਜਾਰੀ ਕੀਤਾ ਸੈਡਯੂਲ     ਰੋਜ਼ਗਾਰ ਪ੍ਰਤੀ ਦ੍ਰਿੜ ਵਚਨਬੱਧਤਾ ਨਾਲ ਭਗਵੰਤ ਮਾਨ ਸਰਕਾਰ ਨੇ ਨੌਜਵਾਨਾਂ ਨੂੰ 71,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਹਰਜੋਤ ਸਿੰਘ ਬੈਂਸ     ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ
Thursday, 26 Nov 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਸਿਆਸੀ ਧਿਰਾਂ ਵਿਚਾਲੇ ਗੱਠਜੋੜ ਹੋਣ ਨਾਲ ਹੋਣਗੇ ਪੰਜਾਬ ਹਿਤੈਸ਼ੀ ਫੈਸਲੇ : ਪ੍ਰੋ. ਬਡੂੰਗਰ

ਸਿਆਸੀ ਧਿਰਾਂ ਵਿਚਾਲੇ ਗੱਠਜੋੜ ਹੋਣ ਨਾਲ ਹੋਣਗੇ ਪੰਜਾਬ ਹਿਤੈਸ਼ੀ ਫੈਸਲੇ : ਪ੍ਰੋ. ਬਡੂੰਗਰ

ਪਟਿਆਲਾ 25 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਬਣੇ ਐਨਡੀਏ ਅਲਾਇੰਸ ਦਾ ਸਵਾਗ ਕਰਦਿਆਂ ਕਿਹਾ ਕਿ ਪੰਜਾਬ ਦੀ ਤਰੱਕੀ ਖੁਸ਼ਹਾਲੀ ਅਤੇ ਅਮਨ ਸ਼ਾਂਤੀ ਭਾਈਚਾਰਕ ਸ਼ਾਂਝੀ ਲਈ ਇਹ ਗੱਠਜੋੜ ਸਮੇਂ ਦੀ ਵੱਡੀ ਲੋੜ ਬਣਿਆ ਅਤੇ ਇਸ ਗੱਠਜੋੜ ਨਾਲ ਹਰ ਵਰਗ ਵਿਚ ਖੁਸ਼ੀ ਦਾ ਮਾਹੌਲ ਵਿਖਾਈ ਦੇ ਰਿਹਾ ਹੈ, ਉਥੇ ਹੀ ਸੱਤਾ ਵਿਚ ਭਾਈਵਾਲ ਸਰਕਾਰ ਦੇ ਆਉਣ ਨਾਲ ਪੰਜਾਬ ਹਿਤੈਸ਼ੀ ਫੈਸਲੇ ਵੀ ਹੁੰਦੇ ਵਿਖਾਈ ਦੇਣਗੇ।

ਸਾਬਕਾ ਪ੍ਰਧਾਨ ਪ੍ਰੋਂ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਦੋਵੇਂ ਵੱਡੀਆਂ ਸਿਆਸੀ ਪਾਰਟੀਆਂ ਵਿਚਾਲੇ ਹੋਏ ਗੱਠਜੋੜ ਨਾਲ ਪੰਜਾਬ ਅਤੇ ਪੰਥ ਵਿਰੋਧੀਆਂ ਸ਼ਕਤੀਆਂ ਦੇ ਅੰਦਰ ਵੱਡੀ ਨਿਰਾਸ਼ਤਾ ਵਿਖਾਈ ਦੇ ਰਹੀ ਅਤੇ ਇਸ ਘਬਰਾਹਟ ਨਾਲ ਵਿਰੋਧੀ ਰਾਜਸੀ ਧਿਰਾਂ ਨੂੰ ਆਪਣੇ ਥੰਮ ਡਿੱਗਦੇ ਵਿਖਾਈ ਦੇ ਰਹੇ ਹਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਦੋਵੇਂ ਪਾਰਟੀਆਂ ਵਿਚਾਲੇ ਇਹ ਗੱਠਜੋੜ ਲੰਮਾ ਸਮਾਂ ਰਿਹਾ ਅਤੇ ਦੋਵੇਂ ਸਿਆਸੀ ਧਿਰਾਂ ਨੇ ਆਪਸੀ ਭਾਈਵਾਲੀ ਦੇ ਚੱਲਦਿਆਂ ਪੰਜਾਬ ਅੰਦਰ ਸਾਂਝੀ ਸਰਕਾਰ ਬਣਾਉਣ ਵਿਚ ਸਫਲਤਾ ਵੀ ਹਾਸਲ ਕੀਤਾ।

ਉਨ੍ਹਾਂ ਕਿਹਾ ਕਿ ਬਦਲ ਵਜੋਂ ਪੰਜਾਬ ਦੇ ਲੋਕਾਂ ਨੇ ਪੰਜ ਸਾਲਾਂ ਦੇ ਵਿਚ ਜੋ ਕੁਝ ਮਹਿਸੂਸ ਕੀਤਾ ਉਸ ਨਾਲ ਹਰ ਵਰਗ ਦੁਖੀ ਵਿਖਾਈ ਦੇ ਰਿਹਾ, ਮੁਲਾਜ਼ਮ ਸੜਕਾਂ ਤੇ ਉਤਰੇ ਹੋਏ ਹਨ ਅਤੇ ਹੱਕੀ ਮੰਗੀ ਲਈ ਕਿਸਾਨ, ਅਧਿਆਪਕ ਵੀ ਸਰਕਾਰ ਦਾ ਵਿਰੋਧ ਕਰ ਰਹੇ ਹਨ ਇਸ ਕਰਕੇ ਇਸ ਗੱਠਜੋੜ ਨਾਲ ਪੰਜਾਬ ਲਈ ਵੱਡੀ ਆਸ ਪੈਦਾ ਹੋਈ ਹੈ ਅਤੇ ਇਸ ਗੱਠਜੋੜ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਕ ਵਾਰ ਫਿਰ ਆਪਣੀ ਦੂਰ ਅੰਦੇਸ਼ੀ ਸੋਚ ਨਾਲ ਪੰਜਾਬ ਨੂੰ ਬਚਾਉਣ ਲਈ ਇਹ ਗੱਠਜੋੜ ਕੀਤਾ ਤਾਂ ਕਿ ਪੰਜਾਬ ਹਿਤੈਸ਼ੀ ਫੈਸਲੇ ਵੀ ਹੋ ਸਕਣ।

Scroll to Top