ਸਿਟੀ ਟ੍ਰੈਫਿਕ 2 ਪਟਿਆਲਾ ਵਲੋਂ ਥਾਪਰ ਕਾਲਜ ਚੋਂਕ ਵਿਖੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਨਸ਼ਿਆਂ ਵਿਰੁੱਧ ਪਬਲਿਕ ਨੂੰ ਕੀਤਾ ਜਾਗਰੂਕ
ਪਟਿਆਲਾ ( ) ਸਿਟੀ ਟ੍ਰੈਫਿਕ 2 ਪਟਿਆਲਾ ਵਲੋਂ ਮਾਨਯੋਗ ਐਸ ਐਸ ਪੀ ਪਟਿਆਲਾ ਵਰੁੱਣ ਸ਼ਰਮਾ ਜੀ ਆਈ ਪੀ ਐਸ, ਐਸ ਪੀ ਸਿਟੀ ਮਹੁੰਮਦ ਸਰਫ਼ਰਾਜ਼ ਆਲਮ ਆਈ ਪੀ ਐਸ ਜੀ , ਡੀ ਐਸ ਪੀ ਟ੍ਰੈਫਿਕ ਕਰਨੈਲ ਸਿੰਘ, ਇੰਸਪੈਕਟਰ ਪ੍ਰੀਤਇੰਦਰ ਸਿੰਘ ਜ਼ਿਲ੍ਹਾ ਇੰਚਾਰਜ ਟ੍ਰੈਫਿਕ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਨਸ਼ਿਆਂ ਵਿਰੁੱਧ ਦਿਵਸ ਮੌਕੇ ਜ਼ਿਲ੍ਹੇ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਪਾਵਰ ਹਾਊਸ ਯੂਥ ਕਲੱਬ, ਯੂਥ ਫੈਡਰੇਸ਼ਨ ਆਫ ਇੰਡੀਆਂ, ਦੇ ਸਹਿਯੋਗ ਨਾਲ ਥਾਪਰ ਕਾਲਜ ਚੋਕ ਵਿਖੇ ਟ੍ਰੈਫਿਕ ਨਿਯਮਾਂ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਚਲਾਈ ਗਈ, ਜਿਸ ਵਿੱਚ ਮੁੱਖ ਮਹਿਮਾਨ ਸਟੇਟ ਅਤੇ ਗਵਰਨਰ ਐਵਾਰਡੀ ਐਸ ਆਈ ਭਗਵਾਨ ਸਿੰਘ ਲਾਡੀ ਪਹੇੜੀ ਇੰਚਾਰਜ ਸਿਟੀ ਟ੍ਰੈਫਿਕ ਪਟਿਆਲਾ ਨੇ ਸ਼ਿਰਕਤ ਕੀਤੀ, ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਸ਼ਿਰਕਤ ਕੀਤੀ, ਵਿਸ਼ੇਸ਼ ਤੌਰ ਤੇ ਸਟੇਟ ਐਵਾਰਡੀ ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ, ਲੱਕੀ ਹਰਦਾਸਪੁਰ ,ਕਾਲਾ ਲੰਗ ਤੋਂ ਇਲਾਵਾ,ਏ ਐਸ ਆਈ ਸੁਖਵਿੰਦਰ ਸਿੰਘ,ਏ ਐਸ ਆਈ ਪ੍ਰਿਤਪਾਲ ਸਿੰਘ,ਏ ਐਸ ਆਈ ਅਜੈ ਕੁਮਾਰ,ਏ ਐਸ ਆਈ ਪ੍ਰਦੀਪ ਕੁਮਾਰ, ਏ ਐਸ ਆਈ ਪ੍ਰੇਮ ਸਿੰਘ,ਏ ਐਸ ਆਈ ਪੰਜਾਬ ਸਿੰਘ,ਏ ਐਸ ਆਈ ਮੇਵਾ ਸਿੰਘ, ਹੋਲਦਾਰ ਬਲਜੀਤ ਸਿੰਘ, ਹੋਲਦਾਰ ਬਲਵਿੰਦਰ ਸਿੰਘ, ਕਾਂਸਟੇਬਲ ਰੋਸਨ ਲਾਲ, ਮੁੱਖ ਮੁਨਸ਼ੀ ਸੁਖਦੇਵ ਸਿੰਘ ਨੇ ਭਰਪੂਰ ਸਹਿਯੋਗ ਦਿੱਤਾ, , ਇਸ ਮੌਕੇ ਸੰਬੋਧਨ ਕਰਦਿਆ ਐਸ ਆਈ ਲਾਡੀ ਪਹੇੜੀ ਇੰਚਾਰਜ ਸਿਟੀ ਟ੍ਰੈਫਿਕ ਪਟਿਆਲਾ ਅਤੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਕਿਹਾ ਕਿ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਦੋ ਪਹੀਆਂ ਵਾਹਨਾ ਨੂੰ ਚਲਾਉਣ ਮੋਕੇ ਹੈਲਮਟ ਅਤੇ ਚਾਰ ਪਹੀਆ ਵਾਹਨਾਂ ਨੂੰ ਚਲਾਉਣ ਸਮੇਂ ਸੀਟ ਬੈਲਟ ਜ਼ਰੂਰ ਲਗਾਉਣੀ ਚਾਹੀਦੀ ਹੈ, ਉਹਨਾਂ ਕਿਹਾ ਕਿ ਨਸਾ ਸਾਡੇ ਸਮਾਜ ਦੇ ਮੱਥੇ ਤੇ ਕਲੱਕ ਹੈ ਉਹਨਾਂ ਕਿਹਾ ਕਿ ਗੁਰੂਆਂ ਪੀਰਾਂ ਪੈਗੰਬਰਾਂ ਅਤੇ ਸੂਰਵੀਰ ਯੋਧਿਆਂ ਦੀ ਧਰਤੀ ਦੇ ਨੋਜਵਾਨ ਨਸ਼ਿਆਂ ਦੀ ਦਲਦਲ ਵਿਚ ਫਸ ਕੇ ਆਪਣੀ ਜਵਾਨੀ ਬਰਬਾਦ ਕਰ ਰਹੇ ਹਨ ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲਕੇ ਨਸ਼ਿਆਂ ਵਿਰੁੱਧ ਲੜਾਈ ਲੜਨੀ ਪਵੇਗੀ।ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਨੇ ਪਬਲਿਕ ਅਤੇ ਪੁਲਿਸ ਮੁਲਾਜਮਾਂ ਨੂੰ ਨਸ਼ਿਆਂ ਵਿਰੁੱਧ ਚੱਲਣ ਲਈ ਸੋਹ ਵੀ ਚੁਕਾਈ ਗਈ। ਇਸ ਐਸ ਆਈ ਲਾਡੀ ਪਹੇੜੀ ਇੰਚਾਰਜ ਸਿਟੀ ਟ੍ਰੈਫਿਕ ਪਟਿਆਲਾ 2 ਨੇ ਕਿਹਾ ਕਿ ਪਟਿਆਲਾ 2 ਦੇ ਅਧੀਨ ਆਉਂਦੇ ਸਾਰੇ ਟ੍ਰੈਫਿਕ ਪੁਆਇੰਟਾਂ ਤੇ ਮੁਲਾਜ਼ਮ ਪਬਲਿਕ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਅਤੇ ਨਸ਼ਿਆਂ ਵਿਰੁੱਧ ਜਾਗਰੂਕ ਕਰਨਗੇ।