Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 12:24 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 16 ਜੂਨ : 2014 ਬੈਚ ਦੇ ਸੀਨੀਅਰ ਪੀ.ਸੀ.ਐਸ. ਅਧਿਕਾਰੀ ਸਿਮਰਪ੍ਰੀਤ ਕੌਰ ਨੇ ਨਗਰ ਨਿਗਮ ਪਟਿਆਲਾ ਦੇ ਵਧੀਕ ਕਮਿਸ਼ਨਰ ਦਾ ਅਹੁਦਾ ਸੰਭਾਲ ਲਿਆ ਹੈ। ਸਿਮਰਪ੍ਰੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਤਰਜੀਹਾਂ ਮੁਤਾਬਕ ਅਤੇ ਨਗਰ ਨਿਗਮ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਿਰਦੇਸ਼ਾਂ ਮੁਤਾਬਕ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸੇਵਾਵਾਂ ਪਹਿਲ ਦੇ ਅਧਾਰ ‘ਤੇ ਪ੍ਰਦਾਨ ਕਰਵਾਉਣਾ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁਢਲੀ ਤਰਜੀਹ ਹੋਵੇਗੀ।

ਵਧੀਕ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਕਿਹਾ ਕਿ ਸ਼ਹਿਰ ਵਿੱਚ ਜਿਸ ਤਰ੍ਹਾਂ ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪਿਛਲੇ ਦਿਨੀਂ ਹਾਈਬ੍ਰਿਡ ਸਫ਼ਾਈ ਸ਼ੁਰੂ ਕਰਵਾਈ ਗਈ ਸੀ, ਉਸੇ ਨੂੰ ਅੱਗੇ ਵਧਾਉਂਦੇ ਹੋਏ ਪਟਿਆਲਾ ਨੂੰ ਸਫ਼ਾਈ ਪੱਖੋਂ ਮਾਡਲ ਸ਼ਹਿਰ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ‘ਚ ਬਹੁਤ ਸਾਰੀਆਂ ਸੰਸਥਾਵਾਂ ਸਾਫ਼-ਸਫ਼ਾਈ ਲਈ ਕੰਮ ਕਰਦੀਆਂ ਹਨ, ਜਿਸ ਲਈ ਅਜਿਹੀਆਂ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇਗਾ।

ਸਿਮਰਪ੍ਰੀਤ ਕੌਰ ਵੱਲੋਂ ਅਹੁਦਾ ਸੰਭਾਲਣ ਸਮੇਂ ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਅਤੇ ਨਗਰ ਨਿਗਮ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ 2014 ਬੈਚ ਦੇ ਪੀ.ਸੀ.ਐਸ ਅਧਿਕਾਰੀ ਸਿਮਰਪ੍ਰੀਤ ਕੌਰ ਪਟਿਆਲਾ ਅਤੇ ਮਾਨਸਾ ਵਿਖੇ ਏ.ਡੀ.ਸੀ ਸਮੇਤ ਪਟਿਆਲਾ ਦੇ ਸਹਾਇਕ ਕਮਿਸ਼ਨਰ ਜਨਰਲ ਅਤੇ ਏ.ਸੀ. ਸ਼ਿਕਾਇਤਾਂ ਸਮੇਤ ਪੀ.ਡੀ.ਏ ਦੇ ਏ.ਸੀ.ਏ, ਪੀ.ਪੀ.ਐਸ.ਸੀ ਦੇ ਸਕੱਤਰ, ਨਾਭਾ, ਦਿੜਬਾ, ਦੂਧਨਸਾਧਾਂ ਤੇ ਤਪਾ ਵਿਖੇ ਐਸ.ਡੀ.ਐਮ ਵਜੋਂ ਸੇਵਾਵਾਂ ਨਿਭਾਉਣ ਸਮੇਤ ਆਬਕਾਰੀ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਲੋਕ ਨਿਰਮਾਣ ਵਿਭਾਗਾਂ ਵਿੱਚ ਵੀ ਸੇਵਾ ਨਿਭਾ ਚੁੱਕੇ ਹਨ।

Scroll to Top