Breaking

ਡਿਜੀਟਲ ਇਨੋਵੇਸ਼ਨ ਟੈਕ ਫੇਅਰ 2026 ਦਾ ਸਫਲ ਆਯੋਜਨ : ਕਰਵਾਇਆ ਟੈਕ ਫੇਅਰ     ਇਲੈਕਟ੍ਰੀਕਲ ਟਰੇਡ ਵਿੱਚ ਪੰਜਾਬ ਦੀ ਜਸਪ੍ਰੀਤ ਕੌਰ ਨੇ ਦੇਸ਼ ਭਰ ਵਿੱਚ ਹਾਸਲ ਕੀਤਾ ਪਹਿਲਾ ਸਥਾਨ     ਯੂਨੀਵਰਸਿਟੀ ਦਾ ਅੰਤਰ ਖੇਤਰੀ ਯੁਵਕ ਅਤੇ ਲੋਕ ਮੇਲਾ ਸੰਪੰਨ; ਗੁਰੂ ਨਾਨਕ ਕਾਲਜ ਬੁਢਲਾਡਾ ਨੇ ਜਿੱਤੀ ਓਵਰਆਲ ਟਰਾਫ਼ੀ     ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ
Friday, 20 Nov 2026 | 2:40 am

+91 90915 01313 , +91 90916 01313

punjabbanni@gmail.com
punjabbani@yahoo.com

ਸਿਵਿਲ ਡਿਫੈਂਸ ਵੱਲੋਂ 27 ਨਵੰਬਰ ਰਾਤ 8 ਵਜੇ ਪਟਿਆਲਾ ਵਿਚ ਕਾਰਵਾਈ ਜਾਵੇਗੀ ਮੌਕ ਡਰਿੱਲ

ਸਿਵਿਲ ਡਿਫੈਂਸ ਵੱਲੋਂ 27 ਨਵੰਬਰ ਰਾਤ 8 ਵਜੇ ਪਟਿਆਲਾ ਵਿਚ ਕਾਰਵਾਈ ਜਾਵੇਗੀ ਮੌਕ ਡਰਿੱਲ

ਪਟਿਆਲਾ, 19 ਨਵੰਬਰ : ਜਿਲ੍ਹਾ ਮਾਲ ਅਫਸਰ ਸ਼੍ਰੀ ਕਰਮਜੋਤ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਸਿਵਲ ਡਿਫੈਂਸ ਵਿਭਾਗ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਇਕ ਸਰਗਰਮ ਕਦਮ ਵਜੋਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ਵਿਚ ਸਿਵਿਲ ਡਿਫੈਂਸ ਅਤੇ ਪੰਜਾਬ ਹੋਮ ਗਾਰਡਜ ਵਿਭਾਗ  ਵੱਲੋਂ 27 ਨਵੰਬਰ ਦੀ ਰਾਤ 8 ਵਜੇ ਪਟਿਆਲਾ ਵਿਖੇ ਏਅਰ ਰੇਡ ਵਾਰਨਿੰਗ ਦੌਰਾਨ /ਬਲੈਕਆਊਟ ਕਰਨ ਦੀ ਮੌਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ।

ਓਹਨਾ ਦਸਿਆ ਕਿ ਇਹ ਮੌਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਾਇਰਨ ਵੱਜਣ ਦੇ ਨਾਲ ਸ਼ੁਰੂ ਹੋਵੇਗੀ  ਇਹ ਸਾਇਰਨ 02 ਮਿੰਟ ਲਗਾਤਾਰ ਉੱਚੀ ਪਿੱਚ ਤੇ ਵਜਾਇਆ ਜਾਵੇਗੀ। ਇਸ ਮੌਕ ਐਕਸਰਸਾਈਜ਼ ਦੌਰਾਨ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਦੁਆਰਾ ਮੌਕ ਐਕਸਰਸਾਈਜ਼ ਲਈ ਨਿਰਧਾਰਤ ਖੇਤਰ ‘ਚ ਬਲੈਕਆਊਟ ਲਾਗੂ ਕੀਤਾ ਜਾਵੇਗਾ।

ਬਲੈਕਆਊਟ ਦੌਰਾਨ  ਖੇਤਰ ਦੇ ਆਮ ਲੋਕਾਂ ਦੁਆਰਾ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਨੂੰ ਬੰਦ ਰੱਖੀਆਂ ਜਾਵੇ। ਉਹਨਾ ਜਨਤਾ ਨੂੰ ਅਪੀਲ ਕੀਤੀ ਕਿ 8 ਵਜੇ ਆਪਣੇ ਘਰ ਕੇ ਸਿਕਉਰਟਿ ਕੈਮਰੇ ਅਤੇ ਇੰਨਵਰਟਰ 10 ਮਿੰਟ ਲਈ ਬੰਦ ਰੱਖਣ। ਓਹਨਾ ਇਹ ਵੀ ਕਿਹਾ ਕਿ ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਚਾਲੂ ਰਹਿਣਗੀਆਂ। ਇੱਕ ਵਾਰ ਮੌਕ ਐਕਸਰਸਾਈਜ਼ ਪੂਰੀ ਹੋਣ ਤੋਂ ਬਾਅਦ, ਸਭ ਠੀਕ ਹੈ ਸਿਗਨਲ ਵਜਾਇਆ ਜਾਵੇਗਾ ਇਹ ਸਾਇਰਨ 02 ਮਿੰਟ ਲਈ ਲਗਾਤਾਰ ਉੱਚੀ ਅਤੇ ਨੀਵੀ ਪਿੱਚ ਨਾਲ ਵਜਾਇਆ ਜਾਵੇਗਾ, ਜੋ ਕਿ ਮੌਕ ਐਕਸਰਸਾਈਜ਼ ਦੇ ਸਮਾਪਤ ਹੋਣ ਦਾ ਸੰਕੇਤ ਹੋਵੇਗਾ।

ਸਿਵਿਲ ਡਿਫੈਂਸ ਦੇ ਅਡਿਸ਼ਨਲ ਕੰਟਰੋਲਰ ਸ੍ਰੀ ਗਗਨਪ੍ਰੀਤ ਸਿੰਘ ਢਿੱਲੋ ਅਤੇ ਚੀਫ਼ ਵਾਰਡਨ ਕੇ ਐਸ ਸੇਖੋਂ ਨੇ ਦਸਿਆ ਕਿ ਇਸ ਮੌਕ ਐਕਸਰਸਾਈਜ਼ ਦੌਰਾਨ ਫਾਇਰ ਰਿਸਪਾਂਸ ਆਪ੍ਰੇਸ਼ਨ, ਸਰਚ ਐਂਡ ਰੈਸਕਿਊ ਆਪ੍ਰੇਸ਼ਨ, ਫਸਟ-ਏਡ ਅਤੇ ਮੈਡੀਕਲ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਬਾਹਰ ਕੱਢਣ, ਟ੍ਰੈਫਿਕ ਅਤੇ ਭੀੜ ਕੰਟਰੋਲ ਦੇ ਉਪਾਵਾਂ ਦਾ ਅਭਿਆਸ ਕੀਤਾ ਜਾਵੇਗਾ।

ਜਿਲ੍ਹਾ ਮਾਲ ਅਫਸਰ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਕਿਉਂਕਿ ਇਹ ਪੂਰੇ ਦੇਸ਼ ਭਰ ਵਿਚ ਸਿਵਲ ਡਿਫੈਂਸ ਦੀਆਂ ਤਿਆਰੀਆਂ ਦੀ ਜਾਂਚ ਕਰਨ ਲਈ ਇੱਕ ਰੁਟੀਨ ਮੌਕ ਡਰਿੱਲ ਹੈ। ਓਹਨਾ ਕਿਹਾ ਕਿ ਅਜਿਹੀਆਂ ਮੌਕ ਡਰਿੱਲ ਪਹਿਲਾਂ ਵੀ ਡੀ ਐਮ ਡਬਲਯੂ ਏਰੀਏ ਵਿਚ ਕਰਵਾਈ ਜਾ ਚੁੱਕੀ ਹੈ। ਇਹ ਕੇਵਲ ਅਭਿਆਸ ਹੈ ਜੌ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਵਿਲ ਡਿਫੈਂਸ ਵੱਲੋਂ ਕੀਤਾ ਜਾ ਰਿਹਾ ਹੈ।

Scroll to Top