Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 4:14 pm

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 442774 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 442774 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
1869 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ,
ਹਰੇਕ ਹਫਤੇ ਫਰਾਈਡੇ-ਡਰਾਈ ਡੇ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ,
ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ. ਸੰਜੇ ਗੋਇਲ
ਪਟਿਆਲਾ, 09 ਅਗਸਤ ( ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਵਿਸ਼ੇਸ ਮੁਹਿੰਮ ਦੌਰਾਨ ਜਿਲ੍ਹੇ ਦੇ 49 ਪੁਲਿਸ ਸਟੇਸ਼ਨ, ਪੁਲਿਸ ਚੌਕੀਆਂ ਸਮੇਤ ਰਿਹਾਇਸ਼ੀ ਕੁਆਟਰ ਅਤੇ ਮਾਲਖਾਨੇ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਉਪਲੱਭਧ ਹੈ।ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਏਰੀਏ ਦੇ 39750 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 374 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 442774 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 1869 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।ਇਸ ਮਹੀਨੇ ਦੌਰਾਨ ਸਕੂਲਾਂ ਵਿੱਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਬਾਰੇ ਜਾਗਰੂਕ ਕਰਨ ਸਬੰਧੀ ਗਤੀਵਿਧੀਆਂ ਜਾਰੀ ਰਹਿਣਗੀਆਂ।

Leave a Comment

Your email address will not be published. Required fields are marked *

Scroll to Top