Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 1:53 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨਾਲ ਡਰੇਨੇਜ ਪ੍ਰਬੰਧ ਦਾ ਲਿਆ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਡੀ.ਸੀ. ਡਾ. ਹਿਮਾਂਸ਼ੂ ਅਗਰਵਾਲ ਨਾਲ ਡਰੇਨੇਜ ਪ੍ਰਬੰਧ ਦਾ ਲਿਆ ਜਾਇਜ਼ਾ

ਪਟਿਆਲਾ, 30 ਜੂਨ :  ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿਖੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਨਗਰ ਨਿਗਮ ਦੇ ਅਧਿਕਾਰੀਆਂ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਡਰੇਨੇਜ ਸਿਸਟਮ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਵੱਡੀ ਨਦੀ, ਛੋਟੀ ਨਦੀ, ਮੁੱਖ ਡਰੇਨੇਜ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਨਾਲ ਸਬੰਧਤ ਵੱਖ-ਵੱਖ ਥਾਵਾਂ ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਨਿਰੀਖਣ ਕੀਤਾ।
ਦੌਰੇ ਦੌਰਾਨ ਸਿਹਤ ਮੰਤਰੀ ਨੇ ਸਬੰਧਤ ਅਧਿਕਾਰੀਆਂ ਤੋਂ ਚੱਲ ਰਹੇ ਪ੍ਰੋਜੈਕਟਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਕੰਮ ਦੀ ਗੁਣਵੱਤਾ, ਰਫ਼ਤਾਰ ਅਤੇ ਸਮੇਂ ਸਿਰ ਮੁਕੰਮਲ ਕਰਨ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਟਿਆਲਾ ਨੂੰ ਬਰਸਾਤੀ ਪਾਣੀ ਦੀ ਸਮੱਸਿਆ ਤੋਂ ਸਥਾਈ ਰਾਹਤ ਦਿਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਪਟਿਆਲਾ ਦੇ ਕਈ ਇਲਾਕਿਆਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਗੰਭੀਰਤਾ ਨਾਲ ਲੈਂਦਿਆਂ ਸਰਕਾਰ ਨੇ ਡਰੇਨੇਜ ਪ੍ਰਬੰਧ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ ਵਿਸ਼ੇਸ਼ ਉਪਰਾਲੇ ਸ਼ੁਰੂ ਕੀਤੇ ਹਨ। ਇਸ ਤਹਿਤ ਨਿਕਾਸੀ ਨਾਲਿਆਂ ਦੀ ਸਫ਼ਾਈ, ਡਰੇਨਾਂ ਦੀ ਸਮਰੱਥਾ ਵਧਾਉਣ, ਪਾਣੀ ਦੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਉਣ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਲੋੜੀਂਦੇ ਸੁਧਾਰ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।
ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਭਵਿੱਖ ਵਿੱਚ ਭਾਰੀ ਬਰਸਾਤ ਦੌਰਾਨ ਕਿਸੇ ਵੀ ਨਾਗਰਿਕ ਨੂੰ ਪਾਣੀ ਭਰਨ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਲਈ ਸਾਰੇ ਸਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਜ਼ਮੀਨੀ ਪੱਧਰ ‘ਤੇ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਪ੍ਰੋਜੈਕਟ ਦੀ ਨਿਯਮਤ ਨਿਗਰਾਨੀ ਕੀਤੀ ਜਾਵੇ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹਰ ਕੰਮ ਨਿਰਧਾਰਤ ਸਮੇਂ ਅੰਦਰ ਉੱਚ ਮਿਆਰ ਨਾਲ ਪੂਰਾ ਕੀਤਾ ਜਾਵੇ।
Scroll to Top