Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 3:27 am

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਦੌਰਾ 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਮੰਡੀ ਧੰਗੇੜਾ ਅਤੇ ਮੰਡੌਰ ਦਾ ਦੌਰਾ 

ਪਟਿਆਲਾ 5 ਅਕਤੂਬਰ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੀ ਮੰਡੀ ਧੰਗੇੜਾ ਅਤੇ ਮੰਡੌਰ ਮੰਡੀ ਦਾ ਦੌਰਾ ਕਰਕੇ ਹੜ੍ਹ ਦੀ ਮਾਰ ਅਤੇ ਫਸਲਾਂ ‘ਤੇ ਪਏ ਬਿਮਾਰੀਆਂ ਦੇ ਨਤੀਜੇ ਵਜੋਂ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਮੰਤਰੀ ਜੀ ਨੇ ਦੱਸਿਆ ਕਿ ਹੜ੍ਹਾਂ ਕਾਰਨ ਖੇਤਾਂ ਵਿਚ ਨਮੀ ਹੋਣ ਕਾਰਨ ਕਈ ਕਿਸਮ ਦੀਆਂ ਫਸਲਾਂ ਬਿਮਾਰੀ ਦੀ ਚਪੇਟ ਵਿਚ ਆ ਗਈਆਂ ਹਨ, ਜਿਸ ਨਾਲ ਕਿਸਾਨਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ।
ਉਨ੍ਹਾਂ ਦੱਸਿਆ ਕਿ ਝੋਨੇ ਦੀ ਫਸਲ ‘ਤੇ ਫੰਗਸ ਅਤੇ ਵਾਇਰਸ ਦੇ ਹਮਲੇ ਕਾਰਨ ਝਾੜ ਪਿਛਲੇ ਸਾਲਾਂ ਨਾਲੋਂ ਕਾਫੀ ਘੱਟ ਆਇਆ ਹੈ,  “ਫੰਗਸ ਕਰਕੇ ਕਾਲਾ ਹੋ ਗਿਆ, ਹਲਦੀ ‘ਤੇ ਵੀ ਫੰਗਸ ਦੀ ਮਾਰ ਪਈ। ਓਹਨਾ ਦਸਿਆ ਕਿ ਬੌਣਾ ਵਾਇਰਸ ਨੇ ਵੀ ਖੇਤਾਂ ਵਿੱਚ ਕਾਫੀ ਨੁਕਸਾਨ ਕੀਤਾ ਹੈ। ਕਾਲਾ ਦਾਣਾ ਅਤੇ ਪੀਲੀ ਹਲਦੀ ਵਰਗੀਆਂ ਸਮੱਸਿਆਵਾਂ ਨੇ ਝੋਨੇ ਦੀ ਗੁਣਵੱਤਾ ‘ਤੇ ਬੁਰਾ ਪ੍ਰਭਾਵ ਪਾਇਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਸਮੱਸਿਆ ਪਹਿਲਾਂ ਇੰਨੀ ਵੱਡੀ ਪੱਧਰ ‘ਤੇ ਨਹੀਂ ਸੀ। ਇਸ ਵਾਰ ਮੌਸਮ ਦੀ ਮਾਰ, ਹੜ੍ਹਾਂ ਅਤੇ ਖੇਤੀਬਾੜੀ ਸੰਬੰਧੀ ਬਿਮਾਰੀਆਂ ਦੇ ਕਾਰਨ ਝੋਨੇ ਦੀ ਝਾੜ ਕਾਫੀ ਘੱਟ ਰਹੀ ਹੈ।
ਡਾ. ਬਲਬੀਰ  ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਲਈ ਵਚਨਬੱਧ ਹੈ। “ਇਸ ਮੁਸ਼ਕਲ ਦੀ ਘੜੀ ਵਿੱਚ ਸਰਕਾਰ ਕਿਸਾਨਾਂ ਨੂੰ ਇਕੱਲਾ ਨਹੀਂ ਛੱਡੇਗੀ। ਓਹਨਾ ਭਰੋਸਾ ਦਵਾਇਆ ਕਿ ਅਸੀਂ ਨੁਕਸਾਨ ਦੀ ਪੂਰੀ ਤਰ੍ਹਾਂ ਭਰਪਾਈ ਕਰਨ ਅਤੇ ਉਨ੍ਹਾਂ ਦੀ ਆਰਥਿਕ ਮਦਦ ਲਈ ਹਰ ਸੰਭਵ ਕਦਮ ਚੁੱਕਾਂਗੇ ।
ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਦਾ ਉਦੇਸ਼ ਸਿਰਫ ਮੌਜੂਦਾ ਨੁਕਸਾਨ ਦੀ ਰੋਕਥਾਮ ਕਰਨਾ ਹੀ ਨਹੀਂ, ਸਗੋਂ ਅਗਲੇ ਸਾਲਾਂ ਵਿੱਚ ਅਜਿਹੀਆਂ ਬਿਮਾਰੀਆਂ ਤੋਂ ਬਚਾਅ ਲਈ ਲੰਬੀ ਮਿਆਦ ਵਾਲੀਆਂ ਯੋਜਨਾਵਾਂ ਤਿਆਰ ਕਰਨਾ ਹੈ। ਓਹਨਾ ਕਿਹਾ ਕਿ ਖੇਤੀਬਾੜੀ ਵਿਭਾਗ, ਵਿਗਿਆਨਕਾਂ ਅਤੇ ਖੇਤ ਮਜ਼ਦੂਰਾਂ ਦੇ ਮਿਲਕੇ ਕੰਮ ਕਰਨ ਨਾਲ, ਅਸੀਂ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਤੋਂ ਬਚਾਅ ਲਈ ਢਾਂਚਾਗਤ ਸੋਚ ਵਿਕਸਿਤ ਕਰ ਰਹੇ ਹਾਂ।
 ਇਸ ਮੌਕੇ ਪਿੰਡਾਂ ਦੇ ਕਿਸਾਨ ਅਤੇ ਸਥਾਨਕ ਆਗੂ ਮੌਜੂਦ ਸਨ।
Scroll to Top