Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 5:21 pm

+91 90915 01313 , +91 90916 01313

punjabbanni@gmail.com
punjabbani@yahoo.com

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ

ਸਿਹਤ ਮੰਤਰੀ ਵੱਲੋਂ ਪਟਿਆਲਾ ਦਿਹਾਤੀ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ, 29 ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕਰਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ, ਡਾ. ਬਲਬੀਰ ਸਿੰਘ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਦੇ ਕਾਰਡ ਬਣਾਏ ਜਾਣ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਸੂਬੇ ਦੇ ਹਰੇਕ ਪਰਿਵਾਰ ਨੂੰ 10 ਲੱਖ ਤੱਕ ਇਲਾਜ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਯੋਜਨਾ ਦੇ ਲਾਗੂਕਰਨ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵੱਧ ਤੋਂ ਵੱਧ ਲਾਭਪਾਤਰੀ ਕਵਰ ਕੀਤੇ ਜਾਣ ਅਤੇ ਕੋਈ ਵੀ ਯੋਗ ਪਰਿਵਾਰ ਇਸ ਤੋਂ ਵਾਂਝਾ ਨਾ ਰਹੇ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖ਼ੁਦ ਰੋਜ਼ਾਨਾ ਇਸ ਯੋਜਨਾ ਦੇ ਕਾਰਡ ਬਣਾਉਣ ਦਾ ਜਾਇਜ਼ਾ ਲੈ ਰਹੇ ਹਨ, ਇਸ ਲਈ ਇਸ ਵਿੱਚ ਕੋਈ ਅਣਗਹਿਲੀ ਨਾ ਵਰਤੀ ਜਾਵੇ।

ਸਿਹਤ ਮੰਤਰੀ ਨੇ ਪਿੰਡਾਂ ਦੇ ਛੱਪੜਾਂ ਦੇ ਨਵੀਨੀਕਰਨ ਦਾ ਵੀ ਜਾਇਜ਼ਾ ਲਿਆ, ਨਿਰਦੇਸ਼ ਦਿੱਤੇ ਕਿ ਇਨ੍ਹਾਂ ਨੂੰ ਥਾਪਰ ਮਾਡਲ ‘ਤੇ ਵਿਕਸਤ ਕੀਤਾ ਜਾਵੇ ਤਾਂ ਜੋ ਗੰਦੇ ਪਾਣੀ ਦੀ ਨਿਕਾਸੀ ਅਤੇ ਵਾਤਾਵਰਣ ਸੁਧਾਰ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਹਲਕੇ ਵਿੱਚ ਯੋਗ ਲਾਭਪਾਤਰੀਆਂ ਨੂੰ ਪੰਜ ਮਰਲੇ ਰਿਹਾਇਸ਼ੀ ਪਲਾਟਾਂ ਦੀ ਵੰਡ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ।

ਜ਼ਮੀਨੀ ਪੱਧਰ ‘ਤੇ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਹਲਕੇ ਦੇ ਹਰ ਪਿੰਡ ਵਿੱਚ ਪਿੰਡ ਕਲੀਨਿਕ ਖੋਲ੍ਹੇ ਜਾਣਗੇ।

Scroll to Top