ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲ

ਸਿਹਤ ਵਿਗੜਨ ਕਾਰਨ ਆਤਿਸੀ ਨੂੰ ਕਰਵਾਇਆ ਹਸਪਤਾਲ ਦਾਖਲ
– ਭੁੱਖ ਹੜਤਾਲ ਤੇ ਬੈਠਣ ਕਾਰਨ ਪਿਛਲੇ ਪੰਜ ਦਿਨਾਂ ਤੋ ਨਹੀ ਖਾਧਾ ਕੁੱਝ
ਨਵੀਂ ਦਿੱਲੀ, 25 ਜੂਨ
ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਤੇ ਬੈਠੀ ਦਿਲੀ ਦੀ ਜਲ ਮੰਤਰੀ ਆਤਿਸ਼ੀ ਦੀ ਅੱਜ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿਸ ਨਾਲ ਉਨ੍ਹਾਂ ਦੀ ਹੜਤਾਲ ਖ਼ਤਮ ਹੋ ਗਈ ਹੈ। ਵਰਨਣਯੋਗ ਹੈ ਕਿ ਕੌਮੀ ਰਾਜਧਾਨੀ ਲਈ ਪਾਣੀ ਛੱਡਣ ਦੀ ਮੰਗ ਲਈ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ‘ਤੇ ਬੈਠੀ ਦਿੱਲੀ ਦੀ ਜਲ ਮੰਤਰੀ ਆਤਿਸ਼ੀ ਨੂੰ ਅੱਜ ਸਵੇਰੇ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਆਪ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਰਾਹੀਂ ਕਿਹਾ ਕਿ ਮੰਤਰੀ ਨੂੰ ਲੋਕ ਨਾਇਕ ਜੈਪ੍ਰਕਾਸ਼ (ਐੱਲਐੱਨਜੇਪੀ) ਹਸਪਤਾਲ ਦੇ ਐਮਰਜੰਸੀ ਆਈਸੀਯੂ (ਇੰਟੈਂਸਿਵ ਕੇਅਰ ਯੂਨਿਟ) ਵਿੱਚ ਦਾਖਲ ਕਰਵਾਇਆ ਗਿਆ ਹੈ। ਪਾਰਟੀ ਨੇ ਕਿਹਾ, ‘ਜਲ ਸਰੋਤ ਮੰਤਰੀ ਆਤਿਸ਼ੀ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਨੇ ਪਿਛਲੇ ਪੰਜ ਦਿਨਾਂ ਤੋਂ ਕੁਝ ਨਹੀਂ ਖਾਧਾ ਹੈ।’

Leave a Comment

Your email address will not be published. Required fields are marked *

Scroll to Top